February 5, 2026
Punjabਪੰਜਾਬ ਦੇ ਇਸ ਜ਼ਿਲ੍ਹੇ ਚ ਵਾਪਿਰਆ ਭਿਆਨਕ ਸੜਕ ਹਾਦਸਾ, 2 ਲੋਕਾਂ ਦੀ ਮੌਤ
ਮੋਗਾ, 5 ਫਰਵਰੀ 2026 : ਮੋਗਾ ਦੇ ਕਸਬਾ ਬਾਘਾ ਪੁਰਾਣਾ ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸ ਦਈਏ ਕਿ ਇੱਥੇ ਸਮਾਲਸਰ ਸੜਕ ਦੇ ਨਜਦੀਕ ਪੋਲੀਟਿਕਨਿਕ ਕਾਲਜ ਰੋਡੇ ਰੋਡੇ ਕੋਲ ਘੋੜਾ ਟਰਾਲਾ ਅਤੇ ਟਰੱਕਾਂ ਦੀ ਆਮੋ ਸਾਹਮਣੇ ਭਿਆਨਕ ਟੱਕਰ ਹੋ ਜਾਣ ਦੀ ਸੂਚਨਾ ਮਿਲੀ ਹੈ।
ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਦੌਰਾਨ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿਚ ਮਾਰੇ ਗਏ ਦੋਨੋਂ ਹੀ ਵਿਅਕਤੀ ਟਰੱਕ ਡਰਾਈਵਰ ਹਨ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਮੌਕੇ 'ਤੇ ਪਹੁੰਚ ਗਈ, ਜਿਸ ਵਲੋਂ ਰਾਹਤ ਅਤੇ ਬਚਾਓ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮਾਜ ਸੇਵੀ ਲੋਕਾਂ ਅਤੇ ਪਿੰਡਾਂ ਦੇ ਲੋਕਾਂ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਟਰੱਕਾਂ 'ਚੋਂ ਮ੍ਰਿਤਕਾਂ ਦੀਆਂ ਲਾਸ਼ਾਂ ਬਾਹਰ ਕੱਢੀਆਂ ਜਾ ਰਹੀਆਂ ਹਨ। ਮੌਕੇ 'ਤੇ ਪੁੱਜੀ ਪੁਲਸ ਪਾਰਟੀ ਵੱਲੋਂ ਇਸ ਮਾਮਲੇ ਦੇ ਸਬੰਧ ਵਿਚ ਕਾਰਵਾਈ ਕੀਤੀ ਜਾ ਰਹੀ ਹੈ।
Terrible Road Accident In This District Of Punjab 2 People Died