ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ ਨੂੰ ਲੇ ਕੇ ਕਹੀ ਇਹ ਗੱਲ
February 5, 2026
Ashwani-Sharma-Said-This-About-R
Punjab

ਅਸ਼ਵਨੀ ਸ਼ਰਮਾ ਨੇ ਰਾਹੁਲ ਗਾਂਧੀ ਨੂੰ ਲੇ ਕੇ ਕਹੀ ਇਹ ਗੱਲ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਵਰਤੀ ਗਈ ਸ਼ਬਦਾਵਲੀ ਦੀ ਤਿੱਖੀ ਨਿਖ਼ੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਬਿਆਨ ਕਾਂਗਰਸ ਦੀ ਦੀਵਾਲੀਆ ਹੋ ਚੁੱਕੀ ਮਾਨਸਿਕਤਾ ਨੂੰ ਸਪੱਸ਼ਟ ਤੌਰ 'ਤੇ ਬੇਨਕਾਬ ਕਰਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਸਿਆਸਤ ’ਚ ਸੰਜੀਦਗੀ ਤੇ ਮਰਿਆਦਾ ਕਾਇਮ ਰੱਖਣ ਦੀ ਥਾਂ ਸਿਰਫ਼ ਅਪਮਾਨਜਨਕ ਅਤੇ ਭੜਕਾਊ ਭਾਸ਼ਾ ਵਰਤ ਕੇ ਆਪਣੀ ਨਾਕਾਮੀ ਨੂੰ ਢੱਕਣ ਦੀ ਕੋਸ਼ਿਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਖ਼ਤਮ ਕਰਨ ਲਈ ਕਿਸੇ ਵਿਰੋਧੀ ਪਾਰਟੀ ਦੀ ਲੋੜ ਨਹੀਂ, ਇਕੱਲਾ ਰਾਹੁਲ ਗਾਂਧੀ ਹੀ ਕਾਫ਼ੀ ਹੈ, ਜੋ ਆਪਣੇ ਬਿਆਨਾਂ ਅਤੇ ਗ਼ਲਤ ਨੀਤੀਆਂ ਨਾਲ ਪਾਰਟੀ ਨੂੰ ਅੰਦਰੋਂ ਹੀ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਕਾਂਗਰਸ ਦੀ ਇਸ ਨਕਾਰਾਤਮਕ ਸਿਆਸਤ ਨੂੰ ਸਮਝ ਚੁੱਕੀ ਹੈ ਅਤੇ ਇਸੇ ਕਰਕੇ ਪਾਰਟੀ ਲਗਾਤਾਰ ਚੋਣਾਂ ’ਚ ਹਾਰ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਵਨੀਤ ਸਿੰਘ ਬਿੱਟੂ ਦੇਸ਼ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨਾ ਕਾਂਗਰਸ ਦੀ ਹਤਾਸ਼ਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਵਿਕਾਸ ਅਤੇ ਲੋਕ-ਹਿਤ ਦੇ ਮੁੱਦਿਆਂ ਤੋਂ ਧਿਆਨ ਹਟਾ ਕੇ ਨਿੱਜੀ ਹਮਲਿਆਂ ਦੀ ਰਾਹ ਅਪਣਾਈ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਦੇਸ਼ ਨੂੰ ਵਿਕਾਸ, ਸਥਿਰਤਾ ਤੇ ਮਜ਼ਬੂਤ ਭਵਿੱਖ ਵੱਲ ਲੈ ਕੇ ਜਾ ਰਹੀ ਹੈ, ਜਦੋਂ ਕਿ ਕਾਂਗਰਸ ਅਜੇ ਵੀ ਪੁਰਾਣੀ ਸੋਚ ਤੇ ਪਰਿਵਾਰਵਾਦੀ ਸਿਆਸਤ ਤੋਂ ਬਾਹਰ ਨਹੀਂ ਨਿਕਲ ਸਕੀ। ਉਨ੍ਹਾਂ ਕਾਂਗਰਸ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਮਰਿਆਦਾ ਬਣਾਈ ਰੱਖੇ ਤੇ ਗਾਲੀ-ਗਲੋਚ ਦੀ ਥਾਂ ਜਨਤਾ ਦੇ ਮੁੱਦਿਆਂ 'ਤੇ ਕੇਂਦਰਿਤ ਹੋਵੇ।

Ashwani Sharma Said This About Rahul Gandhi

local advertisement banners
Comments


Recommended News
Popular Posts
Just Now