ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
ਇੱਕੋ ਪਿੰਡ ਵਿੱਚ ਵਿਆਹ ਕਰਾਉਣ ਦੀ ਸਜ਼ਾ, ਮਾਪਿਆਂ ਦਾ ਵੀ ਹੋਵੇਗਾ ਸਮਾਜਿਕ ਬਾਈਕਾਟ
February 8, 2026
Passed-a-resolution

ਇੱਕੋ ਪਿੰਡ ਵਿੱਚ ਵਿਆਹ ਕਰਾਉਣ ਦੀ ਸਜ਼ਾ, ਮਾਪਿਆਂ ਦਾ ਵੀ ਹੋਵੇਗਾ ਸਮਾਜਿਕ ਬਾਈਕਾਟ



ਅਜਨਾਲਾ ਦੇ ਇੱਕ ਪਿੰਡ ਵਿੱਚ ਇੱਕ ਅਜਿਹਾ ਮਤਾ ਪਾਸ ਕੀਤਾ ਗਿਆ। ਮਾਮਲਾ ਪਿੰਡ ਧਾਰੀਵਾਲ ਕਲੇਰ ਦਾ ਹੈ, ਜਿੱਥੋਂ ਦੀ ਪੰਚਾਇਤ ਵੱਲੋਂ ਸਰਬ ਸੰਮਤੀ ਦੇ ਨਾਲ ਇਹ ਫੈਸਲਾ ਲਿਆ ਗਿਆ ਕਿ ਜੇਕਰ ਕੋਈ ਲੜਕਾ-ਲੜਕੀ ਪਿੰਡ ਵਿੱਚ ਹੀ ਵਿਆਹ ਕਰਵਾਉਂਦੇ ਹਨ ਤਾਂ ਪੂਰਾ ਪਿੰਡ ਉਸ ਦਾ ਸਮਾਜਿਕ ਬਾਈਕਾਟ ਕਰੇਗਾ। ਉਨ੍ਹਾਂ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ। ਇਹ ਮਤਾ ਸਾਰੇ ਪਿੰਡ ਦੀ ਪੰਚਾਇਤ ਵੱਲੋਂ ਪੜ੍ਹ ਕੇ ਵੀ ਸੁਣਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦੇ ਪਿੰਡ ਦੇ ਸਰਪੰਚ ਅਤੇ ਹੋਰਨਾਂ ਮੋਹਤਬਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਕੋਈ ਵੀ ਪਿੰਡ ਵਾਸੀ ਪਿੰਡ ਵਿੱਚ ਹੀ ਵਿਆਹ ਕਰਾਉਂਦਾ ਹੈ ਤਾਂ ਉਸ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਤੇ ਉਨ੍ਹਾਂ ਦਾ ਸਮਾਜਿਕ ਬਾਈਕਾਟ ਕਰ ਦਿੱਤਾ ਜਾਵੇਗਾ।

"ਕੋਈ ਵੀ ਮੁੰਡਾ ਕੁੜੀ ਅਜਿਹੀ ਹਰਕਤ ਕਰਦਾ ਹੈ ਤਾਂ ਉਨ੍ਹਾਂ ਉੱਤੇ ਕਾਰਵਾਈ ਹੋਵੇਗਾ। ਪਿੰਡ ਦੀ ਪੰਚਾਇਤ ਉਨ੍ਹਾਂ ਦਾ ਸਾਥ ਨਹੀਂ ਦੇਵੇਗੀ, ਨਾ ਹੀ ਉਨ੍ਹਾਂ ਦੀ ਜ਼ਮਾਨਤ ਕਰਵਾਈ ਜਾਵੇਗੀ। ਜੇਕਰ ਉਨ੍ਹਾਂ ਦਾ ਮਾਂ-ਪਿਓ ਵੀ ਇਸ ਕੰਮ ਵਿੱਚ ਸਾਥ ਦੇਵੇਗਾ ਤਾਂ ਉਨ੍ਹਾਂ ਨੂੰ ਵੀ ਪਿੰਡ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।"

ਪਿੰਡ ਦੇ ਸਰਪੰਚ ਨੇ ਦੱਸਿਆ ਕਿ "ਬੀਤੇ ਦਿਨੀਂ ਪਿੰਡ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਦੇਖਣ ਨੂੰ ਮਿਲੇ ਹਨ। ਜਿਸ ਵਿੱਚ ਪਿੰਡ ਵਿੱਚ ਹੀ ਬੱਚਿਆਂ ਵੱਲੋਂ ਵਿਆਹ ਕਰਵਾਏ ਗਏ ਹਨ। ਜੋ ਕਿ ਸਮਾਜ ਨੂੰ ਗਲਤ ਸੇਧ ਦਿੰਦੇ ਹਨ। ਇਸ ਲਈ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜੇਕਰ ਭਵਿੱਖ ਵਿੱਚ ਅਜਿਹਾ ਕੁਝ ਹੋਇਆ ਤਾਂ ਬੱਚਿਆਂ ਨੂੰ ਪਿੰਡ 'ਚੋਂ ਬਾਹਰ ਦਾ ਰਸਤਾ ਦਿਖਾਇਆ ਜਾਵੇਗਾ ਅਤੇ ਉਨ੍ਹਾਂ ਨਾਲ ਮਿਲਣ ਵਰਤਣ ਵਾਲਿਆਂ ਦਾ ਸਮਾਜਿਕ ਬਾਈਕਾਟ ਕੀਤਾ ਜਾਵੇਗਾ।"

Passed a resolution

local advertisement banners
Comments


Recommended News
Popular Posts
Just Now