ਹਰਿਸਮਰਤ ਕੌਰ ਬਾਦਲ ਦਾ ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਆਇਆ ਬਿਆਨ, ਪੜ੍ਹੋ
Punjab
February 9, 2026
Punjabਹਰਿਸਮਰਤ ਕੌਰ ਬਾਦਲ ਦਾ ਯੁੱਧ ਨਸ਼ਿਆਂ ਵਿਰੁੱਧ ਨੂੰ ਲੈ ਕੇ ਆਇਆ ਬਿਆਨ, ਪੜ੍ਹੋ
ਮੋਹਾਲੀ, 9 ਫਰਵਰੀ 2026 : ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟਰ ’ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਇਹ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ “ਯੁੱਧ ਨਸ਼ੇ ਵਿਰੁੱਧ” ਹੈ।
ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਬਠਿੰਡਾ 'ਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਝੂਠੀ ਇਸ਼ਤਿਹਾਰਬਾਜ਼ੀ ਅਤੇ ਡਰਾਮੇ ਦੇ ਨਾਮ 'ਤੇ ਪੰਜਾਬ ਦੇ ਖਜ਼ਾਨੇ ਦਾ ਕਰੋੜਾਂ ਰੁਪਏ ਬਰਬਾਦ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਆਪ ਸਭ ਦੇ ਸਾਹਮਣੇ ਹੈ।
Harismarat Kaur Badal s Statement On The War On Drugs Read
Comments
Recommended News
Popular Posts
Just Now