ਦੋ ਧਿਰਾਂ ਵਿਚਾਲੇ ਹੋਈ ਹਿੰਸਕ ਝੜਪ, ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਛੱਡੇ ਅੱਥਰੂ ਗੈਸ ਦੇ ਗੋਲੇ    ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ    ਸੋਨੂੰ ਸ਼ਾਹ ਕਤਲ ਕੇਸ: ਗੈਂਗਸਟਰ ਲਾਰੈਂਸ ਬਿਸ਼ਨੋਈ ਬਰੀ, ਪੁਲਿਸ ਦੀਆਂ ਨਾਕਾਮੀਆਂ ਕਾਰਨ ਕਮਜ਼ੋਰ ਪਿਆ ਕੇਸ    ਵਿਦੇਸ਼ ਭੇਜਣ ਦੇ ਨਾਂ 'ਤੇ 21 ਲੱਖ ਦੀ ਠੱਗੀ; ਕੁੜੀ ਨਾਲ ਮਾਰੀ ਮੱਲ    ਪੰਜਾਬ ਤੇ ਚੰਡੀਗੜ੍ਹ 'ਚ ਸਰਦੀ ਦੀ ਵਿਦਾਇਗੀ: ਅੱਜ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ   
Punjab News : ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ, ਇਲਾਕੇ 'ਚ ਭਾਰੀ ਰੋਸ ਅਤੇ ਤਣਾਅ
February 10, 2026
Punjab-News-Desecration-Of-Relig
Punjab

Punjab News : ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ, ਇਲਾਕੇ 'ਚ ਭਾਰੀ ਰੋਸ ਅਤੇ ਤਣਾਅ

ਰਾਮਪੁਰਾ ਫੂਲ, 10 ਫਰਵਰੀ 2026 :ਰਾਮਪੁਰਾ ਫੂਲ ਦੇ ਅਧੀਨ ਆਉਂਦੇ ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਭਗਤ ਰਵਿਦਾਸ ਜੀ ਦੇ ਸ਼ਲੋਕਾਂ ਨਾਲ ਸੰਬੰਧਿਤ ਅੰਗ ਫਾੜ ਕੇ ਬੱਸ ਅੱਡੇ ਨੇੜੇ ਸੁੱਟ ਦਿੱਤੇ ਗਏ, ਜਿਸ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਪਿੰਡ ਵਾਸੀਆਂ ਨੂੰ ਬੱਸ ਅੱਡੇ ਦੇ ਪਾਸ ਪੰਨੇ ਖਿੱਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਨੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਦੱਸਿਆ ਕਿ ਇਹ ਅੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਗੁਟਕਾ ਸਾਹਿਬ ਦੇ ਨਹੀਂ ਸਨ, ਸਗੋਂ ਭਗਤ ਰਵਿਦਾਸ ਜੀ ਦੇ ਸ਼ਲੋਕਾਂ ਵਾਲੀ ਪੁਸਤਕ ਦੇ ਸਨ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਦੀ ਜਾਂਚ

ਜਿੱਥੇ ਪਿੰਡ ਵਾਸੀਆਂ ਵੱਲੋਂ ਪੁਲਿਸ 'ਤੇ ਮਾਮਲਾ ਦਬਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਉੱਥੇ ਹੀ ਥਾਣਾ ਫੂਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

Punjab News Desecration Of Religious Scripture In Phulewala Village Huge Protest And Tension In The Area

local advertisement banners
Comments


Recommended News
Popular Posts
Just Now