ਸੱਤਿਆ ਨਿਕੇਤਨ ਇਮਾਰਤ ਢਹਿ ਜਾਣ ਕਾਰਨ ਮੌਤਾਂ ਦਾ ਅੰਕੜਾ ਸੱਤ ਤੱਕ ਪਹੁੰਚਿਆ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 10-09-2026 ਲੁਧਿਆਣਾ ਤੋਂ ਬਾਅਦ ਕੱਲ੍ਹ ਜਾਲੰਧਰ ਬੰਦ ਦਾ ਐਲਾਨ, ਡਾ. ਅੰਬੇਡਕਰ ਦੀ ਮੂਰਤੀ ਤੋੜਨ ਦਾ ਗੁੱਸਾ ਕੈਨੇਡਾ ਵਿੱਚ ਸ਼ੋਅ ਤੋਂ ਬਾਅਦ Ammy Virk 'ਤੇ ਹਮਲਾ, ਰੋਲਜ਼ ਰਾਇਸ ਕਾਰ 'ਤੇ 7 ਗੋਲੀਆਂ ਚਲਾਈਆਂ ਗਈਆਂ ਅੱਜ ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ਚ ਰੋਸ ਨਮਨ ਧੀਰ ਦਾ ਧਮਾਕੇਦਾਰ ਬੱਲੇਬਾਜ਼ੀ ਦਾ ਕਮਾਲ, 64 ਗੇਂਦਾਂ 'ਤੇ 173 ਦੌੜਾਂ ਬਣਾ ਕੇ ਟੀਮ ਨੂੰ ਦਿਵਾਈ ਜਿੱਤ MP ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 22 ਦੀ ਮੌਤ, ਪੁਲਿਸ ਨੇ 14 ਨੂੰ ਕੀਤਾ ਗ੍ਰਿਫ਼ਤਾਰ ਪ੍ਰੈਗਨੈਂਟ ਔਰਤ ਦੀ ਸ਼ੱਕੀ ਹਾਲਤ ਵਿੱਚ ਮੌਤ, ਪਰਿਜਨਾਂ ਨੇ ਪਤੀ 'ਤੇ ਲਾਏ ਹੱਤਿਆ ਦੇ ਦੋਸ਼ ਮਿਆਮੀ ਹਵਾਈ ਅੱਡੇ ਤੇ ਇੱਕ ਜਹਾਜ਼ ਹਾਦਸਾਗ੍ਰਸਤ,ਪੰਜ ਲੋਕਾਂ ਦੀ ਮੌਤ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ

PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ


Punjab

PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੜ੍ਹੋ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ 17 ਫਰਵਰੀ  ਯਾਨੀ ਕੱਲ੍ਹ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚੱਜੇ, ਨਿਰਪੱਖ ਅਤੇ ਨਕਲ ਰਹਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ  ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਦੱਸ ਦਈਏ ਕਿ ਪ੍ਰੀਖਿਆਵਾਂ ਦੀ ਸੁਚਾਰੂ ਨਿਗਰਾਨੀ ਲਈ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕੰਡਰੀ ਵਿਖੇ ਇਕ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਕੰਟਰੋਲ ਰੂਮ ’ਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਟੀਮ ਪ੍ਰੀਖਿਆ ਕੇਂਦਰਾਂ ’ਚ ਅਮਲੇ ਨੂੰ ਪੇਸ਼ ਆਉਣ ਵਾਲੀਆਂ ਕਿਸੇ ਵੀ ਕਿਸਮ ਦੀਆਂ ਦਿੱਕਤਾਂ ਦਾ ਤੁਰੰਤ ਹੱਲ ਕਰੇਗੀ ਅਤੇ ਬੋਰਡ ਨਾਲ ਤਾਲਮੇਲ ਬਣਾਏ ਰੱਖੇਗੀ।

ਨਕਲ ਵਿਰੋਧੀ ਮੁਹਿੰਮ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵਿਸ਼ੇਸ਼ ਉੱਡਣ ਦਸਤੇ (ਫਲਾਇੰਗ ਸਕੁਐਡ) ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ’ਚ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਪ੍ਰਾਇਮਰੀ), ਉਪ ਜ਼ਿਲਾ ਸਿੱਖਿਆ ਅਫ਼ਸਰ ਅਤੇ ਡਾਇਟ ਪ੍ਰਿੰਸੀਪਲ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲਾ ਦੇ ਸੀਨੀਅਰ ਪ੍ਰਿੰਸੀਪਲਾਂ ਨੂੰ ਵੱਖ-ਵੱਖ ਬਲਾਕਾਂ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ਤਾਂ ਜੋ ਪ੍ਰੀਖਿਆ ਦੀ ਪਵਿੱਤਰਤਾ ਬਣੀ ਰਹੇ।

ਜ਼ਿਲਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਸਾਰੇ ਕੇਂਦਰ ਕੰਟਰੋਲਰਾਂ ਨੂੰ ਬੋਰਡ ਦੀਆਂ ਹਦਾਇਤਾਂ ਅਨੁਸਾਰ ਬੈਠਣ ਦੇ ਪ੍ਰਬੰਧ, ਪ੍ਰਸ਼ਨ ਪੱਤਰਾਂ ਦੀ ਸੁਰੱਖਿਆ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਸਬੰਧੀ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਕੇਂਦਰਾਂ ’ਤੇ ਪੀਣ ਵਾਲੇ ਸਾਫ਼ ਪਾਣੀ, ਸਫ਼ਾਈ ਅਤੇ ਬਿਜਲੀ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।

Important News For PSEB Students Read


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now