February 18, 2026
PunjabPunjab Weather : ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਤੇ ਹਨੇਰੀ ਦੀ ਚੇਤਾਵਨੀ : ਕੱਲ੍ਹ ਤੋਂ ਸਾਫ਼ ਹੋਵੇਗਾ ਮੌਸਮ
ਚੰਡੀਗੜ੍ਹ, 18 ਫਰਵਰੀ 2026ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਇੱਕ ਵਾਰ ਫਿਰ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਸੂਬੇ ਦੇ 13 ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ, ਗਰਮੀ ਨੇ ਵੀ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮਾਨਸਾ ਵਿੱਚ ਪਾਰਾ 29.2 ਡਿਗਰੀ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 3.2 ਡਿਗਰੀ ਜ਼ਿਆਦਾ ਹੈ।
ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ ਅਸਰ
ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਫਿਰੋਜ਼ਪੁਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮਾਨਸਾ ਸਮੇਤ ਕੁੱਲ 13 ਜ਼ਿਲ੍ਹਿਆਂ ਵਿੱਚ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਝੱਖੜ ਚੱਲਣ ਦੀ ਸੰਭਾਵਨਾ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਵੀ ਅੱਜ ਬੱਦਲਵਾਈ ਬਣੀ ਰਹੇਗੀ।
ਅਗਲੇ ਕੁਝ ਦਿਨਾਂ ਦਾ ਹਾਲ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਅਨੁਸਾਰ, ਅਗਲੇ 48 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ। ਹਾਲਾਂਕਿ, 19 ਫਰਵਰੀ ਤੋਂ 23 ਫਰਵਰੀ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ ਅਤੇ ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਹੈ।
Punjab Weather Rain And Thunderstorm Warning In 13 Districts Of Punjab Today Weather Will Clear From Tomorrow