ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਆਪਣੇ ਇਲਾਕੇ ਦਾ ਸਮਾਂ
February 23, 2026
Long-Power-Cuts-To-Occur-In-Many
Punjab

ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਲੱਗਣਗੇ ਲੰਬੇ ਬਿਜਲੀ ਕੱਟ; ਜਾਣੋ ਆਪਣੇ ਇਲਾਕੇ ਦਾ ਸਮਾਂ

ਚੰਡੀਗੜ੍ਹ, 23 Feb 2026 :ਪੰਜਾਬ ਭਰ ਵਿੱਚ ਬਿਜਲੀ ਲਾਈਨਾਂ ਦੀ ਮੁਰੰਮਤ ਅਤੇ ਜ਼ਰੂਰੀ ਮੇਨਟੇਨੈਂਸ ਕਾਰਨ ਅੱਜ (23 ਫਰਵਰੀ) ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਪਾਵਰਕਾਮ ਨੇ ਖਪਤਕਾਰਾਂ ਨੂੰ ਹੋਣ ਵਾਲੀ ਅਸੁਵਿਧਾ ਲਈ ਪਹਿਲਾਂ ਹੀ ਸੂਚਿਤ ਕਰ ਦਿੱਤਾ ਹੈ।

ਇਲਾਕਾ ਵਾਰ ਬਿਜਲੀ ਕੱਟਾਂ ਦਾ ਵੇਰਵਾ:

  • ਜਲੰਧਰ: ਵਰੀਆਮ ਨਗਰ ਫੀਡਰ ਅਧੀਨ ਆਉਂਦੇ ਇਲਾਕੇ ਜਿਵੇਂ ਕੂਲ ਰੋਡ, ਜਯੋਤੀ ਨਗਰ ਅਤੇ ਮੋਤਾ ਸਿੰਘ ਨਗਰ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਗੁੱਲ ਰਹੇਗੀ।

  • ਸੁਲਤਾਨਪੁਰ ਲੋਧੀ: ਤਲਵੰਡੀ ਚੌਧਰੀਆਂ ਗਰਿੱਡ ਨਾਲ ਜੁੜੇ ਪਿੰਡਾਂ ਵਿੱਚ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ। ਇੱਥੇ 66 ਕੇ.ਵੀ. ਲਾਈਨ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

  • ਤਪਾ ਮੰਡੀ: ਇੱਥੇ 23 ਅਤੇ 24 ਫਰਵਰੀ ਨੂੰ ਧੌਲਾ ਗਰਿੱਡ ਅਧੀਨ ਆਉਂਦੇ ਦਿਹਾਤੀ ਫੀਡਰਾਂ ਦੀ ਸਪਲਾਈ ਸਾਰਾ ਦਿਨ ਬੰਦ ਰੱਖੀ ਜਾਵੇਗੀ।

  • ਨੂਰਪੁਰਬੇਦੀ ਤੇ ਰਾਹੋਂ: ਨੂਰਪੁਰਬੇਦੀ ਦੇ ਲਗਭਗ 15 ਪਿੰਡਾਂ ਵਿੱਚ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਬਿਜਲੀ ਨਹੀਂ ਆਵੇਗੀ। ਰਾਹੋਂ ਸ਼ਹਿਰ ਅਤੇ ਆਸ-ਪਾਸ ਦੇ ਹਸਪਤਾਲਾਂ, ਸਕੂਲਾਂ ਤੇ ਮੋਟਰਾਂ ਦੀ ਸਪਲਾਈ ਵੀ ਇਸੇ ਸਮੇਂ ਦੌਰਾਨ ਬੰਦ ਰਹੇਗੀ।

  • ਹਾਜੀਪੁਰ: ਹਾਜੀਪੁਰ ਸਬ-ਸਟੇਸ਼ਨ ਦੀ ਮੁਰੰਮਤ ਕਾਰਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਬਾਹਰੀ ਫੀਡਰ ਬੰਦ ਰਹਿਣਗੇ।

Long Power Cuts To Occur In Many Districts Of Punjab Today Know The Timings Of Your Area

local advertisement banners
Comments


Recommended News
Popular Posts
Just Now