ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
ਸੁਖਪਾਲ ਖਹਿਰਾ ਦੇ ਘਰ 'ਤੇ ਚੱਲਿਆ 'ਪੀਲਾ ਪੰਜਾ'; ਮਜੀਠੀਆ ਨੇ ਮਾਨ ਸਰਕਾਰ ਨੂੰ 'ਤਾਨਾਸ਼ਾਹ' ਦੱਸਦਿਆਂ ਘੇਰਿਆ
February 23, 2026
-Yellow-Paw-Walks-At-Sukhpal-Kha
Punjab

ਸੁਖਪਾਲ ਖਹਿਰਾ ਦੇ ਘਰ 'ਤੇ ਚੱਲਿਆ 'ਪੀਲਾ ਪੰਜਾ'; ਮਜੀਠੀਆ ਨੇ ਮਾਨ ਸਰਕਾਰ ਨੂੰ 'ਤਾਨਾਸ਼ਾਹ' ਦੱਸਦਿਆਂ ਘੇਰਿਆ

ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਤਾਜ਼ਾ ਕਾਰਵਾਈ ਨੇ ਸੂਬੇ ਦੀ ਸਿਆਸਤ ਵਿੱਚ ਭੂਚਾਲ ਲਿਆ ਦਿੱਤਾ ਹੈ। ਸਰਕਾਰੀ ਹੁਕਮਾਂ ਤਹਿਤ ਜੇ.ਸੀ.ਬੀ. ਮਸ਼ੀਨਾਂ ਰਾਹੀਂ ਖਹਿਰਾ ਦੇ ਘਰ ਦੀਆਂ ਕੰਧਾਂ ਢਾਹੁਣ ਦੇ ਮਾਮਲੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ।

'ਸਿਆਸੀ ਬਦਲਾਖੋਰੀ ਅਤੇ ਤਾਨਾਸ਼ਾਹੀ' ਦਾ ਲਾਇਆ ਇਲਜ਼ਾਮ

ਬਿਕਰਮ ਮਜੀਠੀਆ ਨੇ ਇਸ ਕਾਰਵਾਈ ਨੂੰ ਸਿਰੇ ਦੀ 'ਸਿਆਸੀ ਬਦਲਾਖੋਰੀ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਮਜੀਠੀਆ ਅਨੁਸਾਰ, ਖਹਿਰਾ ਦੇ ਘਰ ਦੀਆਂ ਕੰਧਾਂ ਸਿਰਫ਼ ਇਸ ਲਈ ਢਾਹੀਆਂ ਗਈਆਂ ਕਿਉਂਕਿ ਉਨ੍ਹਾਂ ਨੇ ਆਪਣੀ ਸੁਰੱਖਿਆ ਲਈ ਉੱਥੇ ਗੇਟ ਲਗਾਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਕਾਨੂੰਨ ਦੀ ਵਰਤੋਂ ਸਿਰਫ਼ ਵਿਰੋਧੀ ਆਗੂਆਂ ਦੀ ਆਵਾਜ਼ ਦਬਾਉਣ ਲਈ ਕਰ ਰਹੀ ਹੈ।

ਸਵਾਲ ਪੁੱਛਣ ਵਾਲਿਆਂ 'ਤੇ ਤਸ਼ੱਦਦ: ਮਜੀਠੀਆ

ਅਕਾਲੀ ਆਗੂ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸੂਬੇ ਵਿੱਚ ਦੋ ਤਰ੍ਹਾਂ ਦੇ ਕਾਨੂੰਨ ਚੱਲ ਰਹੇ ਹਨ; ਇੱਕ 'ਆਪ' ਦੇ ਸਮਰਥਕਾਂ ਲਈ ਜੋ ਹਰ ਗਲਤੀ ਤੋਂ ਬਚ ਜਾਂਦੇ ਹਨ, ਅਤੇ ਦੂਜਾ ਵਿਰੋਧੀਆਂ ਲਈ ਜਿਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਨਾ ਸਿਰਫ਼ ਵਿਰੋਧੀ ਸਿਆਸਤਦਾਨ, ਸਗੋਂ ਨਿਰਪੱਖ ਪੱਤਰਕਾਰਾਂ 'ਤੇ ਵੀ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ 'ਪੰਜਾਬ ਕੇਸਰੀ' ਸਮੇਤ ਹੋਰ ਨਿਰਪੱਖ ਮੀਡੀਆ ਅਦਾਰਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜੋ ਵੀ ਸਰਕਾਰ ਦੀਆਂ ਨਾਕਾਮੀਆਂ 'ਤੇ ਸਵਾਲ ਚੁੱਕਦਾ ਹੈ, ਉਸ ਵਿਰੁੱਧ ਕਾਰਵਾਈ ਦੀ ਤਲਵਾਰ ਲਟਕਾ ਦਿੱਤੀ ਜਾਂਦੀ ਹੈ।

ਕਾਨੂੰਨ ਵਿਵਸਥਾ 'ਤੇ ਚੁੱਕੇ ਸਵਾਲ

ਮਜੀਠੀਆ ਨੇ ਸੂਬੇ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਚਿੰਤਾਜਨਕ ਦੱਸਿਆ। ਉਨ੍ਹਾਂ ਅਨੁਸਾਰ ਸਰਕਾਰ ਦਾ ਸਾਰਾ ਜ਼ੋਰ ਵਿਰੋਧੀਆਂ ਨੂੰ ਪ੍ਰੇਸ਼ਾਨ ਕਰਨ 'ਤੇ ਲੱਗਿਆ ਹੋਇਆ ਹੈ, ਜਦਕਿ ਸੂਬੇ ਵਿੱਚ ਅਪਰਾਧਿਕ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਮਾਮਲੇ ਵਿੱਚ ਕੀਤੀ ਗਈ ਇਹ ਕਾਰਵਾਈ ਲੋਕਤੰਤਰ ਦਾ ਘਾਣ ਹੈ।

Yellow Paw Walks At Sukhpal Khaira s House Majithia Attacks Mann Government Calling It dictator

local advertisement banners
Comments


Recommended News
Popular Posts
Just Now