ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ 'ਚ ਮੌਸਮ ਦੇ ਦੋਹਰੇ ਤੇਵਰ: ਬਠਿੰਡਾ 29 ਡਿਗਰੀ ਨਾਲ ਸਭ ਤੋਂ ਗਰਮ
February 25, 2026
Dual-Weather-Conditions-In-Punja
Punjab

ਪੰਜਾਬ 'ਚ ਮੌਸਮ ਦੇ ਦੋਹਰੇ ਤੇਵਰ: ਬਠਿੰਡਾ 29 ਡਿਗਰੀ ਨਾਲ ਸਭ ਤੋਂ ਗਰਮ

ਚੰਡੀਗੜ੍ਹ, 25 Feb 2026 :ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਤਾਪਮਾਨ ਆਮ ਨਾਲੋਂ 4.5 ਡਿਗਰੀ ਉੱਪਰ ਚੱਲ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ 29.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਮੌਸਮ ਮਾਹਿਰਾਂ ਅਨੁਸਾਰ 2 ਮਾਰਚ ਤੱਕ ਸੂਬੇ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ।

ਧੁੰਦ ਨੇ ਮਾਰੀ ਮਾਰ

ਦਿਨ ਵੇਲੇ ਨਿਕਲ ਰਹੀ ਤੇਜ਼ ਧੁੱਪ ਦੇ ਬਾਵਜੂਦ ਸਵੇਰ ਵੇਲੇ ਪੈ ਰਹੀ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਸਵੇਰੇ ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ ਜ਼ੀਰੋ ਰਹੀ, ਜਦਕਿ ਪਟਿਆਲਾ ਵਿੱਚ ਮਹਿਜ਼ 20 ਮੀਟਰ ਦਰਜ ਕੀਤੀ ਗਈ। ਆਦਮਪੁਰ ਵਿੱਚ ਵੀ ਭਾਰੀ ਧੁੰਦ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋਈ।

ਤਾਪਮਾਨ 'ਚ ਹੋਵੇਗਾ ਹੋਰ ਵਾਧਾ

ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਕੁਝ ਦਿਨਾਂ ਵਿੱਚ ਦਿਨ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਹੋਰ ਵਾਧਾ ਹੋ ਸਕਦਾ ਹੈ। ਹਾਲਾਂਕਿ ਰਾਤ ਦੇ ਤਾਪਮਾਨ ਵਿੱਚ ਫਿਲਹਾਲ ਕੋਈ ਵੱਡੀ ਤਬਦੀਲੀ ਨਹੀਂ ਆਵੇਗੀ। ਬਦਲਦੇ ਮੌਸਮ ਕਾਰਨ ਲੋਕਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੀ ਹਦਾਇਤ ਦਿੱਤੀ ਗਈ ਹੈ।

Dual Weather Conditions In Punjab Bathinda Hottest At 29 Degrees

local advertisement banners
Comments


Recommended News
Popular Posts
Just Now