ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ    ਚੁੰਮੇ ਵਾਲੀ ਭਾਬੀ ਤੇ ਪਤੀ ਖ਼ਿਲਾਫ਼ ਲੁਧਿਆਣਾ ਪੁਲਿਸ ਨੇ ਲਿਆ ਵੱਡਾ ਐਕਸ਼ਨ    ਕੈਨੇਡਾ ਗਏ ਪੰਜਾਬ ਦੇ ਦੋ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਕਾਰਣ ਹੋਈ ਮੌਤ    ਜਥੇਦਾਰ ਗੜਗੱਜ ਨੇ ਸਤਲੁਜ ਫ਼ਿਲਮ 'ਤੇ ਭਾਰਤ ਅੰਦਰ ਪਾਬੰਦੀ ਦੀ ਕੀਤੀ ਨਿੰਦਾ    ਪੰਜਾਬੀ ਭਾਈਚਾਰੇ ਦੀ ਧੀ ਜਸਨੂਰ ਕੌਰ ਹਾਂਸ ਸਟੇਟ ਰਿਪ੍ਰੀਜ਼ੈਂਟੇਟਿਵ ਦੀ ਚੋਣ ਲੜੇਗੀ    ਮਾਈਕ੍ਰੋਸਾਫਟ ਵੱਲੋਂ 4,800 ਕਰਮਚਾਰੀਆਂ ਦੀ ਛਾਂਟੀ, ਐਕਸਬਾਕਸ ਡਿਵੀਜ਼ਨ ਸਭ ਤੋਂ ਵੱਧ ਪ੍ਰਭਾਵਿਤ    ਕੈਂਟ (ਵਾਸ਼ਿੰਗਟਨ) ਦੇ 19 ਸਾਲਾ ਹਰਸ਼ਵੀਰ ਸਿੰਘ ਸੁੱਜੋਂ ਨੇ ਅਮਰੀਕਾ ਦੀ ਕੁਦਰਤੀ ਬਾਡੀਬਿਲਡਿੰਗ ਚੈਂਪੀਅਨਸ਼ਿਪ ਵਿੱਚ ਜਿੱਤੇ ਤਗਮੇ    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕੇ.ਸੀ.ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ    ਆਖ਼ਰੀ ਕਾਨੂੰਨੀ ਲੜਾਈ ਵੀ ਹਾਰਿਆ ਭਗੌੜਾ ਨੀਰਵ ਮੋਦੀ, ਹਵਾਲਗੀ ਦਾ ਰਸਤਾ ਸਾਫ਼; ਕਦੇ ਵੀ ਹੋ ਸਕਦੀ ਹੈ ਭਾਰਤ ਵਾਪਸੀ    ਹਿਮਾਚਲ ਐਂਟਰੀ ਟੈਕਸ ਦਾ ਵਿਰੋਧ, 26 ਜੁਲਾਈ ਤੋਂ ਅਣਮਿੱਥੇ ਸਮੇਂ ਲਈ ਪੱਕਾ ਮੋਰਚੇ ਦਾ ਐਲਾਨ   
ਸ੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਸਮੂਹ ਅਸਤੀਫੇ, ਪਾਰਟੀ ਅੰਦਰ ਹਲਚਲ
March 3, 2026
All-Resignations-From-Positions-
Punjab

ਸ੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਸਮੂਹ ਅਸਤੀਫੇ, ਪਾਰਟੀ ਅੰਦਰ ਹਲਚਲ

ਪੰਜਾਬ ਤੇ ਹੁਸ਼ਿਆਰਪੁਰ ਇਕਾਈ ਦੇ ਅਹੁਦੇਦਾਰਾਂ ਵੱਲੋਂ ਸਾਂਝਾ ਫੈਸਲਾ, 18 ਆਗੂਆਂ ਨੇ ਛੱਡੇ ਅਹੁਦੇ

ਸਿਆਸੀ ਮੰਚ ‘ਤੇ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਸ਼੍ਰੋਮਣੀ ਅਕਾਲੀ ਦਲ ( ਪੁਨਰ ਸੁਰਜੀਤ) ਦੇ ਪੰਜਾਬ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਨਾਲ ਸਬੰਧਤ ਕਈ ਅਹੁਦੇਦਾਰਾਂ ਵੱਲੋਂ ਆਪਣੇ ਅਹੁਦਿਆਂ ਤੋਂ ਸਾਂਝੇ ਤੌਰ ‘ਤੇ ਅਸਤੀਫੇ ਦੇ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਅਸਤੀਫੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਭੇਜੇ ਗਏ ਹਨ।

ਚਿੱਠੀ ਵਿੱਚ ਲਿਖਿਆ ਗਿਆ ਹੈ ਕਿ ਪਾਰਟੀ ਅੰਦਰ ਚੱਲ ਰਹੀਆਂ ਨੀਤੀਆਂ ਅਤੇ ਕੁਝ ਫੈਸਲਿਆਂ ਨਾਲ ਅਸਹਿਮਤੀ ਦੇ ਚਲਦੇ ਇਹ ਕਦਮ ਚੁੱਕਿਆ ਗਿਆ ਹੈ। ਅਸਤੀਫਾ ਦੇਣ ਵਾਲਿਆਂ ਵਿੱਚ ਸੂਬਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰ ਸ਼ਾਮਲ ਹਨ। ਕੁੱਲ 18 ਆਗੂਆਂ ਦੇ ਨਾਂ ਜਾਰੀ ਸੂਚੀ ਵਿੱਚ ਦਰਜ ਹਨ, ਜਿਨ੍ਹਾਂ ਨੇ ਆਪਣੇ ਅਹੁਦਿਆਂ ਤੋਂ ਤਿਆਗਪੱਤਰ ਦੇ ਦਿੱਤਾ ਹੈ।

ਇਸ ਫੈਸਲੇ ਨਾਲ ਪਾਰਟੀ ਅੰਦਰ ਹਲਚਲ ਮਚ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸਦਾ ਸਿਆਸੀ ਅਸਰ ਵੀ ਦੇਖਣ ਨੂੰ ਮਿਲ ਸਕਦਾ ਹੈ। ਹਾਲਾਂਕਿ ਪਾਰਟੀ ਹਾਈਕਮਾਨ ਵੱਲੋਂ ਹਾਲੇ ਤੱਕ ਇਸ ਮਾਮਲੇ ‘ਤੇ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਸਿਆਸੀ ਵਿਸ਼ਲੇਸ਼ਕ ਇਸਨੂੰ ਪਾਰਟੀ ਅੰਦਰੂਨੀ ਖਿਚਾਅ ਅਤੇ ਅਸੰਤੋਸ਼ ਦਾ ਨਤੀਜਾ ਮੰਨ ਰਹੇ ਹਨ।

All Resignations From Positions Of Shiromani Akali Dal Revived Turmoil Within The Party

local advertisement banners
Comments


Recommended News
Popular Posts
Just Now