March 10, 2026
PunjabPunjab : ਡਿਊਟੀ ਦੌਰਾਨ ਏ.ਐੱਸ.ਆਈ. ਦੀ ਅਚਾਨਕ ਮੌਤ; ਸਿਵਲ ਹਸਪਤਾਲ ਦੀ ਚੌਕੀ 'ਚ ਤਾਇਨਾਤ ਸੀ ਮ੍ਰਿਤਕ ਜਗਦੀਸ਼ ਸਿੰਘ
ਫਗਵਾੜਾ: ਫਗਵਾੜਾ ਦੇ ਸਿਵਲ ਹਸਪਤਾਲ ਸਥਿਤ ਪੁਲਿਸ ਚੌਕੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਡਿਊਟੀ 'ਤੇ ਤਾਇਨਾਤ ਏ.ਐੱਸ.ਆਈ. ਜਗਦੀਸ਼ ਸਿੰਘ ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਿੰਡ ਜੋਧੇਵਾਲ (ਥਾਣਾ ਬਿਆਸ) ਦੇ ਵਸਨੀਕ ਵਜੋਂ ਹੋਈ ਹੈ।
ਦਿਲ ਦਾ ਦੌਰਾ ਪੈਣ ਕਾਰਨ ਵਾਪਰਿਆ ਭਾਣਾ
ਥਾਣਾ ਸਿਟੀ ਦੇ ਏ.ਐੱਸ.ਆਈ. ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹਸਪਤਾਲ ਦੇ ਅੰਦਰ ਬਣੀ ਚੌਕੀ ਵਿੱਚ ਤਾਇਨਾਤ ਮੁਲਾਜ਼ਮ ਦੀ ਜਾਨ ਚਲੀ ਗਈ ਹੈ। ਡਾਕਟਰਾਂ ਮੁਤਾਬਕ ਮੌਤ ਦਾ ਕਾਰਨ ਦਿਲ ਦਾ ਦੌਰਾ (Heart Attack) ਪੈਣਾ ਦੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਅਗਲੇਰੀ ਕਾਰਵਾਈ
ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਦੇਹ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।
Punjab ASI Dies Suddenly While On Duty Jagdish Singh Was Posted At The Civil Hospital Post