March 11, 2026
Punjabਵਿਧਾਨ ਸਭਾ ਪਹੁੰਚੇ ਸੁਖਪਾਲ ਖਹਿਰਾ ਦੇ ਫਿਰ ਤਿੱਖੇ ਤੇਵਰ; 1000 ਰੁਪਏ ਵਾਲੇ ਬਿਆਨ 'ਤੇ ਕਿਹਾ— "ਮੈਂ ਅਜੇ ਵੀ ਆਪਣੇ ਸਟੈਂਡ 'ਤੇ ਕਾਇਮ ਹਾਂ"
ਚੰਡੀਗੜ੍ਹ, 11 ਮਾਰਚ: ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇੱਕ ਵਾਰ ਫਿਰ ਸੂਬਾ ਸਰਕਾਰ ਵਿਰੁੱਧ ਹਮਲਾਵਰ ਰੁਖ਼ ਇਖਤਿਆਰ ਕਰ ਲਿਆ ਹੈ। ਖਹਿਰਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਮਹਿਲਾਵਾਂ ਨੂੰ ਮਿਲਣ ਵਾਲੇ ਇੱਕ ਹਜ਼ਾਰ ਰੁਪਏ ਸਬੰਧੀ ਆਪਣੀਆਂ ਪਿਛਲੀਆਂ ਟਿੱਪਣੀਆਂ ਤੋਂ ਪਿੱਛੇ ਨਹੀਂ ਹਟਣਗੇ।
ਮਤੇ 'ਤੇ ਚੁੱਕੇ ਸਵਾਲ
ਵਿਧਾਨ ਸਭਾ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਖਹਿਰਾ ਨੇ ਸਰਕਾਰ ਵੱਲੋਂ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਪਾਸ ਕੀਤੇ ਗਏ ਮਤੇ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਸਵਾਲ ਕੀਤਾ ਕਿ ਸਦਨ ਦੀਆਂ ਮਰਯਾਦਾਵਾਂ ਅਤੇ ਨਿਯਮਾਂ ਨੂੰ ਛਿੱਕੇ ਟੰਗ ਕੇ ਕਿਸ ਆਧਾਰ 'ਤੇ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਕੀਤੇ ਗਏ ਆਪਣੇ ਹਰ ਸ਼ਬਦ 'ਤੇ ਅੱਜ ਵੀ ਅਟੱਲ ਹਨ।
ਕਾਂਗਰਸ ਦੀ ਅਗਲੀ ਰਣਨੀਤੀ
ਸੁਖਪਾਲ ਖਹਿਰਾ ਨੇ ਜਾਣਕਾਰੀ ਦਿੱਤੀ ਕਿ ਕਾਂਗਰਸ ਵਿਧਾਇਕ ਦਲ (CLP) ਦੀ ਇੱਕ ਅਹਿਮ ਮੀਟਿੰਗ ਜਲਦੀ ਹੀ ਬੁਲਾਈ ਜਾ ਰਹੀ ਹੈ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਸਰਕਾਰ ਨੂੰ ਘੇਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ।
Sukhpal Khaira s Sharp Stance Again After Reaching The Vidhan Sabha On The Statement About Rs 1000 He Said I Still Stand By My Stand