ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਸਾਧਵੀਆਂ ਜਿਨਸੀ ਸ਼ੋਸ਼ਣ ਮਾਮਲਾ: ਡੇਰਾ ਮੁਖੀ ਦੀ ਅਪੀਲ ਤੋਂ ਜਸਟਿਸ ਸੁਖਵਿੰਦਰ ਕੌਰ ਨੇ ਖੁਦ ਨੂੰ ਕੀਤਾ ਵੱਖ

Sadhvi-sexual-exploitation-case-


Lptv News / Panjab

ਹੁਣ ਕਾਰਜਕਾਰੀ ਚੀਫ਼ ਜਸਟਿਸ ਤੈਅ ਕਰਨਗੇ ਕਿ ਅਪੀਲ ਦੀ ਸੁਣਵਾਈ ਕਿਹੜਾ ਬੈਂਚ ਕਰੇਗਾ।

ਅਦਾਲਤ ਨੇ ਉਸ ਤੇ ਕੁੱਲ 30.20 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਸਿੰਘ ਦੀ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸਜ਼ਾ ਖ਼ਿਲਾਫ਼ ਦਾਇਰ ਅਪੀਲ ਦੀ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। 

ਉਨ੍ਹਾਂ ਮਾਮਲਾ ਕਾਰਜਕਾਰੀ ਚੀਫ਼ ਜਸਟਿਸ ਕੋਲ ਭੇਜਦਿਆਂ ਇਸ ਨੂੰ ਕਿਸੇ ਹੋਰ ਬੈਂਚ ਅੱਗੇ ਸੂਚੀਬੱਧ ਕਰਨ ਦੀ ਬੇਨਤੀ ਕੀਤੀ ਹੈ। ਇਹ ਮਾਮਲਾ ਪਹਿਲਾਂ ਜਸਟਿਸ ਵਿਨੋਦ ਐੱਸ. ਭਾਰਦਵਾਜ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਬੈਂਚ ਅੱਗੇ ਸੁਣਵਾਈ ਅਧੀਨ ਸੀ। ਅਦਾਲਤ ਦੇ ਹੁਕਮ ਤੇ ਡੇਰਾ ਮੁਖੀ ਦਾ ਕਸਟਡੀ ਸਰਟੀਫਿਕੇਟ ਵੀ ਪੇਸ਼ ਕੀਤਾ ਗਿਆ, ਜਿਸ ਨੂੰ ਅਦਾਲਤ ਨੇ ਰਿਕਾਰਡ ਤੇ ਲੈ ਲਿਆ। ਹੁਣ ਕਾਰਜਕਾਰੀ ਚੀਫ਼ ਜਸਟਿਸ ਤੈਅ ਕਰਨਗੇ ਕਿ ਅਪੀਲ ਦੀ ਸੁਣਵਾਈ ਕਿਹੜਾ ਬੈਂਚ ਕਰੇਗਾ। 

ਪਿਛਲੀ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲ ਜਤਿੰਦਰ ਖੁਰਾਣਾ ਨੇ ਦਲੀਲ ਦਿੱਤੀ ਕਿ ਕਥਿਤ ਘਟਨਾਵਾਂ 1999 ਦੀਆਂ ਹਨ, ਜਦਕਿ ਜਬਰ-ਜਨਾਹ ਦੇ ਦੋਸ਼ ਪਹਿਲੀ ਵਾਰ 2006 ਵਿੱਚ ਸਾਹਮਣੇ ਆਏ। ਬਚਾਅ ਪੱਖ ਨੇ ਦਾਅਵਾ ਕੀਤਾ ਕਿ 2002 ਤੋਂ 2005 ਦਰਮਿਆਨ ਦਰਜ ਕੀਤੇ ਗਏ ਕਈ ਬਿਆਨਾਂ ਵਿੱਚ ਅਜਿਹੇ ਦੋਸ਼ਾਂ ਦਾ ਜ਼ਿਕਰ ਨਹੀਂ ਸੀ। ਬਚਾਅ ਪੱਖ ਨੇ ਕਥਿਤ ਘਟਨਾ ਸਥਾਨ ਨੂੰ ਲੈ ਕੇ ਵੀ ਸਵਾਲ ਚੁੱਕੇ। ਵਕੀਲ ਮੁਤਾਬਕ ਚਾਰਜ ਵਿੱਚ ਸਿਰਫ਼ ਡੇਰਾ ਸੱਚਾ ਸੌਦਾ ਖੇਤਰ ਦੀ ਇੱਕ ‘ਗੁਫਾ ਦਾ ਜ਼ਿਕਰ ਹੈ, ਜਦਕਿ ਗਵਾਹੀਆਂ ਵਿੱਚ ਦੋ ਵੱਖ-ਵੱਖ ਥਾਵਾਂ ਦਾ ਜ਼ਿਕਰ ਹੋਇਆ ਹੈ। 

ਬਚਾਅ ਪੱਖ ਨੇ ਜਾਂਚ ਅਧਿਕਾਰੀ ਇੰਸਪੈਕਟਰ ਸਤੀਸ਼ ਡਾਗਰ ਦੀ ਨਿਰਪੱਖਤਾ ਤੇ ਵੀ ਸਵਾਲ ਉਠਾਏ। ਬਚਾਅ ਪੱਖ ਨੇ ਇਹ ਵੀ ਦਲੀਲ ਦਿੱਤੀ ਕਿ ਟ੍ਰਾਇਲ ਕੋਰਟ ਨੇ ਆਪਣੇ ਫ਼ੈਸਲੇ ਵਿੱਚ ਕਾਨੂੰਨੀ ਕਸੌਟੀਆਂ ਤੋਂ ਹਟ ਕੇ ‘ਅਸਾਧਾਰਨ ਹਾਲਾਤਾਂ ਵਿੱਚ ਅਸਾਧਾਰਨ ਉਪਾਅ ਵਰਗਾ ਰੁਖ ਅਪਣਾਇਆ। ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਗੁਰਮੀਤ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਦੋਵਾਂ ਮਾਮਲਿਆਂ ਵਿੱਚ 10-10 ਸਾਲ ਦੀ ਸਜ਼ਾ ਸੁਣਾਈ ਸੀ। 

ਅਦਾਲਤ ਨੇ ਉਸ ਤੇ ਕੁੱਲ 30.20 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। ਇਸ ਸਜ਼ਾ ਨੂੰ ਚੁਣੌਤੀ ਦਿੰਦਿਆਂ ਗੁਰਮੀਤ ਸਿੰਘ ਨੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੋਈ ਹੈ।

Sadhvi sexual exploitation case justice sukhvinder kaur recuses herself from dera chief s appeal


Popular Posts
Just Now