ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਔਰਤ ਨੂੰ ਥਾਣੇ ਚ ਗ਼ੈਰ-ਕਾਨੂੰਨੀ ਹਿਰਾਸਤ ਚ ਰੱਖਣ ਦਾ ਮਾਮਲਾ, 3 ਪੁਲਿਸ ਅਧਿਕਾਰੀ ਮੁਅੱਤਲ

Case-of-woman-s-illegal-detentio


Lptv News / Panjab

ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ

ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਸੀ

ਪਿੰਡ ਰੇਸ਼ਿਆਣਾ ਦੀ ਇੱਕ ਔਰਤ ਨੂੰ ਥਾਣਾ ਸਦਰ ਵਿੱਚ ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਐੱਸਐੱਸਪੀ ਸੁਰਿੰਦਰ ਲਾਂਬਾ ਨੇ ਤਿੰਨ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। 

ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਥਾਣਾ ਸਦਰ ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਭੱਟੀ, ਡਿਊਟੀ ਅਫ਼ਸਰ ਏਐੱਸਆਈ ਇੰਦਰਜੀਤ ਸਿੰਘ ਅਤੇ ਨਾਈਟ ਮੁੰਸ਼ੀ ਏਐੱਸਆਈ ਮਨਜਿੰਦਰ ਸਿੰਘ ਸ਼ਾਮਲ ਹਨ। ਮਾਮਲੇ ਵਿੱਚ ਜਾਗੀਰ ਸਿੰਘ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਟੀਸ਼ਨ ਮੁਤਾਬਕ ਔਰਤ ਨੂੰ 2 ਜੁਲਾਈ ਨੂੰ ਥਾਣਾ ਸਦਰ ਪੁਲਿਸ ਨੇ ਕਥਿਤ ਤੌਰ ਤੇ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਸੀ। 

ਮਾਮਲੇ ਦੀ ਜਾਂਚ ਲਈ ਵਾਰੰਟ ਅਫ਼ਸਰ ਵੱਲੋਂ ਥਾਣਾ ਸਦਰ ਵਿੱਚ ਕਾਰਵਾਈ ਕੀਤੀ ਗਈ, ਪਰ ਉਸ ਸਮੇਂ ਔਰਤ ਉੱਥੇ ਨਹੀਂ ਮਿਲੀ। ਬਾਅਦ ਵਿੱਚ ਸੀਸੀਟੀਵੀ ਫੁਟੇਜ ਦੀ ਜਾਂਚ ਵਿੱਚ ਔਰਤ ਰਾਤ 10:38 ਵਜੇ ਮੁੰਸ਼ੀ ਦੇ ਕਮਰੇ ਅਤੇ 11:40 ਵਜੇ ਤੱਕ ਡਿਊਟੀ ਅਫ਼ਸਰ ਦੇ ਕਮਰੇ ਵਿੱਚ ਦਿਖਾਈ ਦਿੱਤੀ। 

ਸੁਣਵਾਈ ਦੌਰਾਨ ਜਸਟਿਸ ਵਿਕਰਮ ਅਗਰਵਾਲ ਨੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐੱਫਆਈਆਰ ਦਰਜ ਨਾ ਕੀਤੇ ਜਾਣ ਤੇ ਸਵਾਲ ਉਠਾਇਆ। ਅਦਾਲਤ ਨੇ ਐੱਸਐੱਸਪੀ ਤੋਂ ਮਾਮਲੇ ਸਬੰਧੀ ਅਗਲੀ ਰਿਪੋਰਟ ਤਲਬ ਕਰਦਿਆਂ ਸੁਣਵਾਈ 27 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ।

Case of woman s illegal detention at police station 3 police officers suspended


Popular Posts
Just Now