USA : ਹਵਾਈ ਅੱਡੇ 'ਤੇ ਜਹਾਜ਼ ਦੇ ਟਾਈਰਾਂ 'ਚੋਂ ਮਿਲੀ ਵਿਅਕਤੀ ਦੀ ਲਾਸ਼, ਪਾਇਲਟ ਤੇ ਯਾਤਰੀਆਂ ਦੇ ਉਡੇ ਹੋਸ਼    America 'ਚ ਭਾਰਤੀਆਂ ਦੀ ਤਸਕਰੀ, Canada ਦੇ ਕਾਲਜ ਵੀ ਸ਼ਾਮਲ, ED ਨੇ ਮਾਰੇ ਛਾਪੇ, ਕਈ ਹੈਰਾਨ ਕਰਨ ਵਾਲੇ ਖੁਲਾਸੇ    ਸੈਰ ਕਰਨ ਦੇ ਬਹਾਨੇ ਲੈ ਗਏ ਹੋਟਲ 'ਚ, ਬੁਰੀ ਤਰ੍ਹਾਂ ਕੀਤੀ ਕੁੱਟਮਾਰ, ਦੋ ਦੋਸਤਾਂ ਨੇ ਕੀਤਾ 19 ਸਾਲਾ ਲੜਕੀ ਨਾਲ ਸ਼ਰਮਨਾਕ ਕਾਰਾ    ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਤਿਆਰੀ 'ਚ, 73.57 ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ    ਪੁਲਿਸ ਤੇ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਨਾ ਵਿਚਕਾਰ ਮੁੱਠਭੇੜ, ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਥਿਆਰ ਬਰਾਮਦ, ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ    Markfed ਦੇ ਗੋਦਾਮ 'ਚੋਂ ਕਣਕ ਚੋਰੀ, ਮੁਲਜ਼ਮ ਅਦਾਲਤ 'ਚ ਪੇਸ਼, 4 ਮੈਂਬਰੀ ਕਮੇਟੀ ਦਾ ਗਠਨ, ਤਿੰਨ ਅਧਿਕਾਰੀ Suspended    Veer Bal Diwas: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 17 ਬੱਚਿਆਂ ਨੂੰ ਰਾਸ਼ਟਰੀ ਬਾਲ ਐਵਾਰਡ ਨਾਲ ਕੀਤਾ ਸਨਮਾਨਿਤ    Ludhiana 'ਚ ਤੇਜ਼ਧਾਰ ਹਥਿਆਰ ਨਾਲ ਮਾਂ-ਪੁੱਤ ਦਾ ਕਤਲ, ਕਮਰੇ 'ਚੋਂ ਮਿਲੀਆਂ ਲਾਸ਼ਾਂ, ਬਦਬੂ ਕਾਰਨ ਹੋਇਆ ਖੁਲਾਸਾ    Japan Airlines 'ਤੇ Cyber ਹਮਲਾ, ਜਹਾਜ਼ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ, ਟਿਕਟਾਂ ਦੀ ਵਿਕਰੀ 'ਤੇ ਲੱਗੀ ਰੋਕ    Kazakhstan 'ਚ ਐਮਰਜੈਂਸੀ ਲੈਂਡਿੰਗ ਦੌਰਾਨ ਯਾਤਰੀ ਜਹਾਜ਼ ਹੋਇਆ Crash, 50 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਸੰਭਾਵਨਾ, ਬਚਾਅ ਕਾਰਜ ਜਾਰੀ   
Italy 'ਚ ਜੈਕਾਰਿਆਂ ਦੀ ਗੂੰਜ 'ਚ ਸਜਾਇਆ ਗਿਆ 16ਵਾਂ ਮਹਾਨ ਨਗਰ ਕੀਰਤਨ, ਜੁਝਾਰੂ ਸਿੰਘਾਂ ਨੇ ਦਿਖਾਏ ਗੱਤਕੇ ਦੇ ਜੌਹਰ
September 30, 2024
The-16th-Mahana-Nagar-Kirtan-Was

Admin / International

ਮਿਲਾਨ, ਰੋਮ ਇਟਲੀ (ਸਾਬੀ ਚੀਨੀਆਂ) : ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਵਜੋਂ ਜਾਣੇ ਜਾਂਦੇ ਇਟਲੀ ਦੇ ਮਸ਼ਹੂਰ ਸ਼ਹਿਰ ਫੌਦੀ ਦੇ ਗੁਰਦੁਆਰਾ ਸਿੰਘ ਸਭਾ ਫੌਦੀ ਦੀਆਂ ਸਮੁੱਚੀਆਂ ਸਿੱਖ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਨੂੰ ਸਮਰਪਿਤ ਜੈਕਾਰਿਆਂ ਦੀ ਗੂੰਜ ਵਿਚ 16ਵਾਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਚਾਰ ਦਿਨ ਲਗਾਤਾਰ ਸਮਾਗਮ ਵਿਚ ਸਿੱਖ ਸੰਗਤਾਂ ਨੇ ਦੂਰ ਦਰਾਡੇ ਤੋਂ ਪਹੁੰਚ ਕੇ ਹਾਜ਼ਰੀ ਭਰਦਿਆਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਦਿਆਂ ਜੀਵਨ ਸਫਲ ਬਣਾਇਆ।

ਸ੍ਰੀ ਅਖੰਠ ਪਾਠ ਦੇ ਭੋਗ ਸ਼ਨੀਵਾਰ ਨੂੰ ਸ਼ਾਮ ਵੇਲੇ ਪਾਏ ਗਏ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵੱਡੇ ਪੰਡਾਲ ਸਜਾਏ ਗਏ। ਇਸੇ ਤਰ੍ਹਾਂ ਐਤਵਾਰ ਨੂੰ ਸ੍ਰੀ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਪੜਾਵਾਂ ਵਿਚ ਸਥਾਨਕ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਜਿਸ ਦੌਰਾਨ ਪੰਜਾਬ ਦੀ ਧਰਤੀ ਤੋਂ ਆਏ ਹੋਏ ਢਾਡੀ ਜੱਥੇ ਭਾਈ ਜੋਗਾ ਸਿੰਘ ਭਾਗੋਵਾਲ ਤੇ ਸਾਥੀਆਂ ਨੇ ਕਵੀਸ਼ਰੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

ਉਪੰਰਤ ਭਾਈ ਸੁਲੱਖਣ ਸਿੰਘ ਤੇ ਭਾਈ ਅੰਗਰੇਜ ਸਿੰਘ ਨੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਇਆ ਅਤੇ ਛੋਟੇ ਛੋਟੇ ਬੱਚਿਆਂ ਦੁਆਰਾ ਹਾਜ਼ਰੀਆਂ ਭਰਦਿਆਂ ਗੁਰਬਾਣੀ ਸ਼ਬਦ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗੱਤਕੇ ਵਾਲੇ ਸਿੰਘਾਂ ਦੁਆਰਾ ਗੱਤਕਾ ਕਲਾ ਦੇ ਜੌਹਰ ਵਿਖਾਏ ਗਏ।

ਫੌਦੀ ਸ਼ਹਿਰ ਦੇ ਮੇਅਰ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਆਈਆਂ ਸਿੱਖ ਸੰਗਤਾਂ ਅਤੇ ਸਿੱਖ ਧਰਮ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੇ ਵਧਾਈ ਦਿੰਦਿਆਂ ਸਾਰਿਆਂ ਨੂੰ ਜੀ ਆਇਆਂ ਆਖਿਆ ਤੇ ਬਿਨਾਂ ਕੇਸ ਭੇਦਭਾਵ ਦੇ ਸਾਰਿਆਂ ਨੂੰ ਰੱਲ ਮਿਲਕੇ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਵੱਲੋਂ ਭਾਰਤੀ ਲੋਕਾਂ ਦੁਆਰਾ ਇਸ ਸ਼ਹਿਰ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਅਧਿਕਾਰੀਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਸੀਓ ਸੂਬੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਹਜ਼ਾਰਾਂ ਸਿੱਖ ਸੰਗਤਾਂ ਉਚੇਚੇ ਤੌਰ 'ਤੇ ਮੌਜੂਦ ਸਨ। ਸਮਾਗਮ ਦੌਰਾਨ ਸੇਵਾਦਾਰਾਂ ਵੱਲੋਂ ਆਈਆਂ ਸੰਗਤਾਂ ਨੂੰ ਲੰਗਰ ਅਤੁੱਟ ਵਰਤਾਏ ਗਏ।


The 16th Mahana Nagar Kirtan Was Decorated In The Echo Of Chants In Italy

local advertisement banners
Comments


Recommended News
Popular Posts
Just Now
The Social 24 ad banner image