ਨੈਸ਼ਨਲ ਹੈਰਾਲਡ ਮਾਮਲੇ 'ਚ ED ਵੱਲੋਂ ਚਾਰਜਸ਼ੀਟ 'ਚ 661 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ    ਮਿਆਂਮਾਰ 'ਚ ਮੁੜ ਭੂਚਾਲ ਦੇ ਝਟਕੇ ਕੀਤੇ ਮਹਿਸੂਸ, 3.9 ਤੀਬਰਤਾ ਨਾਲ ਹਿੱਲੀ ਧਰਤੀ    ਬਾਬਾ ਬਕਾਲਾ ਸਾਹਿਬ ਵਿਖੇ ਪੁਲਿਸ ਨੇ ਬੁਲਡੋਜ਼ਰ ਨਾਲ ਨਜਾਇਜ਼ ਕਬਜ਼ਾ ਹਟਾਇਆ    ਜਲੰਧਰ 'ਚ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ FIR ਦਰਜ    ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ    ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਲਾਈਨਜ਼ ਥਾਣੇ ਦੇ SHO ਤੇ ਵਧੀਕ SHO ਨੂੰ ਕੀਤਾ ਮੁਅੱਤਲ    MI ਬਨਾਮ SRH: ਸਨਰਾਈਜ਼ਰਜ਼ ਹੈਦਰਾਬਾਦ ਨੇ ਮੁੰਬਈ ਇੰਡੀਅਨਜ਼ ਸਾਹਮਣੇ 163 ਦੌੜਾਂ ਦਾ ਟੀਚਾ ਰੱਖਿਆ    ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਪਰਉਪਕਾਰ ਸਿੰਘ ਘੁੰਮਣ ਹੋਣਗੇ ਅਕਾਲੀ ਦਲ ਦੇ ਉਮੀਦਵਾਰ    Film Jaat: ਬਾਕਸ ਆਫਿਸ 'ਤੇ ਸੰਨੀ ਦਿਓਲ ਦੀ ਫਿਲਮ ਜਾਟ ਦਾ ਦਬਦਬਾ ਕਾਇਮ    SLBC ਸੁਰੰਗ ਹਾਦਸਾ: ਤੇਲੰਗਾਨਾ ਸਰਕਾਰ ਵੱਲੋਂ ਕਮੇਟੀ ਦਾ ਗਠਨ, ਲਾਪਤਾ ਲੋਕਾਂ ਨੂੰ ਲੱਭਣ ਲਈ ਖੋਜ ਮੁਹਿੰਮ ਸ਼ੁਰੂ   
ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ 1942 ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ
April 10, 2025
A-Group-Of-1942-Sikh-Pilgrims-Le

Admin / Religious

ਲਾਈਵ ਪੰਜਾਬੀ ਟੀਵੀ ਬਿਊਰੋ : ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੈਂਬਰ ਜੰਗ ਬਹਾਦਰ ਸਿੰਘ, ਡਿਪਟੀ ਲੀਡਰ ਮੈਂਬਰ ਬੀਬੀ ਜੋਗਿੰਦਰ ਕੌਰ ਬਠਿੰਡਾ, ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਬੀਬੀ ਜਸਪਾਲ ਕੌਰ, ਰਾਮਪਾਲ ਸਿੰਘ ਬਹਿਣੀਵਾਲ, ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਮੈਨੇਜਰ ਸਤਨਾਮ ਸਿੰਘ ਰਿਆੜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਓਐਸਡੀ ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਸਿਰੋਪਾਓ ਅਤੇ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਦਿੱਤਾ।

ਇਸ ਸਬੰਧੀ ਜਥੇ ਦੇ ਆਗੂ ਜੰਗ ਬਹਾਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਹਰ ਸਿੱਖ ਦੇ ਮਨ ਅੰਦਰ ਤਾਂਘ ਹੁੰਦੀ ਹੈ ਅਤੇ ਦਰਸ਼ਨ ਲਈ ਸਮਾਂ ਮਿਲਣ 'ਤੇ ਸਿੱਖ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ।


19 ਅਪ੍ਰੈਲ ਨੂੰ ਇਹ ਜਥਾ ਪਰਤੇਗਾ ਵਾਪਸ


ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਜਥਾ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਵਿਸਾਖੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਸੱਚਾ ਸੌਦਾ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਇਹ ਜਥਾ ਵਾਪਸ ਭਾਰਤ ਪਰਤੇਗਾ। ਸ਼੍ਰੋਮਣੀ ਕਮੇਟੀ ਸਕੱਤਰ ਨੇ ਖੁੱਲ੍ਹਦਿੱਲੀ ਨਾਲ ਵੀਜ਼ੇ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਾਕਿਸਤਾਨ ਸਰਕਾਰ ਅਤੇ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਵੀਜ਼ੇ ਦੇਣ ਦੀ ਆਸ ਪ੍ਰਗਟਾਈ।


ਜਥੇ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਬਿਜੈ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਮੀਤ ਸਕੱਤਰ ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਪਲਵਿੰਦਰ ਸਿੰਘ ਇੰਚਾਰਜ ਯਾਤਰਾ, ਮੇਜਰ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸੁਰਜੀਤ ਸਿੰਘ ਰਾਣਾ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੀ ਮੌਜੂਦ ਸਨ।

A Group Of 1942 Sikh Pilgrims Leave For Pakistan To Celebrate Khalsa Creation Day

local advertisement banners
Comments


Recommended News
Popular Posts
Just Now