ED ਰੇਡ ਮਾਮਲੇ ’ਚ ਅਮਨ ਅਰੋੜਾ ਦਾ ਵੱਡਾ ਬਿਆਨ: “ਇੱਕ ਪੈਸਾ ਵੀ ਸਾਬਤ ਹੋਇਆ ਤਾਂ ਸਿਆਸਤ ਛੱਡ ਦਿਆਂਗਾ”    ਸ੍ਰੀ ਅਕਾਲ ਤਖ਼ਤ ਪਹੁੰਚੇ ਸੰਧਵਾਂ, ਬੇਅਦਬੀ ਕਰਨ ਵਾਲਿਆਂ ਲਈ ਕੜੀਆਂ ਸਜ਼ਾਵਾਂ ਦੀ ਵਕਾਲਤ    ਪੰਜਾਬ ਬੋਰਡ ਨੇ 10ਵੀਂ ਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਕੀਤੀਆਂ ਜਾਰੀ, ਹੈਲਪਲਾਈਨ ਨੰਬਰ ਵੀ ਜਾਰੀ    ਵੀਜ਼ਾ ਖਤਮ ਹੋਣ ‘ਤੇ ਵੀ ਨਹੀਂ ਛੱਡਣਾ ਪਵੇਗਾ ਕੈਨੇਡਾ! ਇਮੀਗ੍ਰੇਸ਼ਨ ਦੇ ਨਵੇਂ ਨਿਯਮਾਂ ਨਾਲ ਪੰਜਾਬੀਆਂ ਨੂੰ ਵੱਡੀ ਰਾਹਤ    ED ਨੇ ਰੇਡ ਦੌਰਾਨ 1 ਕਰੋੜ ਦੀ ਨਕਦੀ ਜ਼ਬਤ, AAP ਪ੍ਰਧਾਨ ਅਮਨ ਅਰੋੜਾ ਦਾ ਨੇੜਲਾ ਸਾਥੀ ਵੀ ਧੋਖਾਧੜੀ 'ਚ ਸ਼ਾਮਲ    ਲੁਧਿਆਣਾ ਦੇ ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ, ਮੌਤ ਤੋਂ ਪਹਿਲਾਂ ਵੀਡੀਓ ਬਣਾ 11 ਲੋਕਾਂ ਦੇ ਖੋਲ੍ਹੇ ਰਾਜ਼    ਕਮਲ ਕੌਰ ਭਾਬੀ ਕਤਲ ਕੇਸ ‘ਚ ਵੱਡਾ ਖੁਲਾਸਾ: 5ਵੇਂ ਮੁਲਜ਼ਮ ਦੀ ਪਛਾਣ, ਮਹਿਰੋਂ ਨੂੰ ਵਿਦੇਸ਼ ਭਜਾਉਣ ‘ਚ ਸੀ ਹੱਥ     MP ਅੰਮ੍ਰਿਤਪਾਲ ਸਿੰਘ ‘ਤੇ ਲਾਏ ਚਾਰਜਾਂ ਨੂੰ ਡਿਸਚਾਰਜ ਕਰਨ ਦੀ ਮੰਗ, ਅੰਮ੍ਰਿਤਸਰ ਕੋਰਟ ‘ਚ ਅਰਜ਼ੀ ਦਾਇਰ    ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ    ਐਮਐਸ ਬਿੱਟਾ ਦਾ ਵੱਡਾ ਦਾਅਵਾ: ਭੁੱਲਰ ਦੀ ਫਾਂਸੀ ਰੋਕਣ ਲਈ ਪ੍ਰਕਾਸ਼ ਬਾਦਲ ਨੇ ਕੀਤਾ ਸੀ ਫੋਨ   
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਦਸੰਬਰ 2025)
December 12, 2025
Today-s-Hukamnama-Sri-Darbar-Sah
Punjab

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (12 ਦਸੰਬਰ 2025)

ੴ ਸਤਿਗੁਰ ਪ੍ਰਸਾਦਿ ॥ ਪ੍ਰਭੁ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾ ਧਨ ਰੰਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾ ਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥੧॥ {ਪੰਨਾ 582}

ਨੋਟ: ਇਸ ਬਾਣੀ ਦਾ ਕੋਈ ਨਾਮ ਨਹੀਂ ਦਿੱਤਾ ਗਿਆ। ਪਰ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ "ਅਲਾਹਣੀਆਂ" ਨਾਮ ਦੀ ਹੈ। ਮਹਲਾ ੩ ਦੀ ਇਹ ਬਾਣੀ ਭੀ ਉਸੇ ਤਰ੍ਹਾਂ "ਅਲਾਹਣੀਆਂ" ਹੀ ਹੈ।

ਪਦਅਰਥ: ਸਚੜਾ = ਸਦਾ ਕਾਇਮ ਰਹਿਣ ਵਾਲਾ। ਸਾਲਾਹੀਐ = ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ = ਕਰਨ ਦੀ ਸਮਰੱਥਾ ਰੱਖਣ ਵਾਲਾ। ਸਾ ਧਨ = ਜੀਵ = ਇਸਤ੍ਰੀ। ਨ ਬੈਸਈ = ਨ ਬੈਸੈ, ਨਹੀਂ ਬੈਠਦੀ। ਸੋਗੁ = ਗ਼ਮ। ਅਨਦਿਨੁ = ਹਰ ਰੋਜ਼, ਹਰ ਵੇਲੇ। ਮਹਲਿ = ਪਰਮਾਤਮਾ ਦੀ ਹਜ਼ੂਰੀ ਵਿਚ। ਜਿਨਿ = ਜਿਸ (ਜੀਵ = ਇਸਤ੍ਰੀ) ਨੇ। ਪ੍ਰਿਉ ਜਾਤਾ = ਪ੍ਰੀਤਮ = ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ। ਕਰਮ ਬਿਧਾਤਾ = ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲੀ। ਸਾਰਹਿ = ਸੰਭਾਲਦੀਆਂ ਹਨ। ਸਮਾਲਹਿ = ਹਿਰਦੇ ਵਿਚ ਵਸਾਂਦੀਆਂ ਹਨ। ਵਿਜੋਗੋ = ਵਿਛੋੜਾ।੧।

ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ।

ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ, ਜੇਹੜੀ ਜੀਵ ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।

ਹੇ ਭਾਈ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਚੇਤੇ ਕਰਦੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ! ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ।੧।

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥ ਸਾ ਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗੁਰਮੁਖਿ ਏਕੋ ਜਾਤਾ ॥ ਕਾਮਣਿ ਇਛ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ ॥੨॥ {ਪੰਨਾ 582}

ਪਦਅਰਥ: ਸਬਦਿ = (ਗੁਰੂ ਦੇ) ਸ਼ਬਦ ਵਿਚ (ਜੁੜਿਆਂ) । ਆਪੇ = ਆਪ ਹੀ। ਸਾ ਧਨ = ਜੀਵ = ਇਸਤ੍ਰੀ। ਪ੍ਰਿਅ ਕੈ ਰੰਗਿ = ਪਿਆਰੇ ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ। ਆਪੁ = ਆਪਾ = ਭਾਵ। ਕਾਲੁ = ਮੌਤ, ਮੌਤ ਦਾ ਡਰ, ਆਤਮਕ ਮੌਤ। ਗੁਰਮੁਖਿ = ਗੁਰੂ ਦੀ ਰਾਹੀਂ। ਏਕੋ = ਇਕ ਪਰਮਾਤਮਾ ਨੂੰ ਹੀ। ਕਾਮਣਿ ਇਛ = ਜੀਵ = ਇਸਤ੍ਰੀ ਦੀ ਇੱਛਾ। ਪੁੰਨੀ = ਪੂਰੀ ਹੋ ਜਾਂਦੀ ਹੈ। ਭਿੰਨੀ = ਭਿੱਜ ਜਾਂਦੀ ਹੈ। ਜੋਬਨਿ = (ਨਾਮ ਦੇ) ਜੋਬਨ ਵਿਚ। ਮਾਤੀ = ਮਸਤ। ਅੰਕਿ = ਅੰਕ ਵਿਚ, ਗੋਦ ਵਿਚ।੨।

ਅਰਥ: ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ ਜੀਵ-ਇਸਤ੍ਰੀ ਇਕ ਪਰਮਾਤਮਾ ਨਾਲ ਹੀ ਡੂੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੱਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਥਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ।੨।

Today s Hukamnama Sri Darbar Sahib Amritsar 12 December 2025

local advertisement banners
Comments


Recommended News
Popular Posts
Just Now