March 17, 2026
Punjabਪੰਜਾਬ ਤੇ ਚੰਡੀਗੜ੍ਹ 'ਚ ਮੁੜੀ ਠੰਢ:ਅੱਜ 4 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਪਿਛਲੇ ਦਿਨੀਂ ਹੋਈ ਗੜੇਮਾਰੀ, ਬਾਰਿਸ਼ ਅਤੇ ਪਹਾੜਾਂ 'ਤੇ ਹੋਈ ਬਰਫ਼ਬਾਰੀ ਕਾਰਨ ਮੌਸਮ ਇੱਕ ਵਾਰ ਫਿਰ ਠੰਢਾ ਹੋ ਗਿਆ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਪਿਛਲੇ 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 1.4°C ਦੀ ਹੋਰ ਗਿਰਾਵਟ ਦਰਜ ਕੀਤੀ ਗਈ ਹੈ, ਜੋ ਹੁਣ ਆਮ ਨਾਲੋਂ 3.7°C ਘੱਟ ਚੱਲ ਰਿਹਾ ਹੈ।
ਦੋ ਦਿਨਾਂ 'ਚ ਵੱਡੀ ਤਬਦੀਲੀ
ਮਹਿਜ਼ ਦੋ ਦਿਨਾਂ ਦੇ ਅੰਦਰ ਵੱਧ ਤੋਂ ਵੱਧ ਤਾਪਮਾਨ ਵਿੱਚ 7.6 ਡਿਗਰੀ ਦੀ ਭਾਰੀ ਕਮੀ ਆਈ ਹੈ। ਫਰੀਦਕੋਟ ਵਿੱਚ ਤਾਪਮਾਨ 26.7 ਡਿਗਰੀ ਅਤੇ ਚੰਡੀਗੜ੍ਹ ਵਿੱਚ 26.4 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਅੱਜ (17 ਮਾਰਚ) ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਅਸਮਾਨ ਵਿੱਚ ਬੱਦਲਵਾਈ ਰਹਿ ਸਕਦੀ ਹੈ।
ਅੱਜ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਪਟਿਆਲਾ ਵਿੱਚ ਅੱਜ ਕੁੱਝ ਥਾਵਾਂ 'ਤੇ ਹਲਕਾ ਮੀਂਹ ਪੈ ਸਕਦਾ ਹੈ। ਅੱਜ ਪਹਾੜਾਂ 'ਤੇ ਇੱਕ ਨਵੀਂ ਪੱਛਮੀ ਗੜਬੜੀ (Western Disturbance) ਸਰਗਰਮ ਹੋ ਰਹੀ ਹੈ, ਜਿਸ ਕਾਰਨ 18 ਮਾਰਚ ਤੋਂ ਮੌਸਮ ਵਿੱਚ ਮੁੜ ਬਦਲਾਅ ਆਉਣ ਦੀ ਉਮੀਦ ਹੈ। ਚੰਗੀ ਖ਼ਬਰ ਇਹ ਹੈ ਕਿ ਫਿਲਹਾਲ 'ਲੂ' (Heat Wave) ਚੱਲਣ ਦਾ ਕੋਈ ਖ਼ਤਰਾ ਨਹੀਂ ਹੈ।
Cold Returns In Punjab And Chandigarh Rain Likely In 4 Districts Today