March 12, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਯੂਨੀਵਰਸਿਟੀ ਦੀ ਸਾਲਾਨਾ ਕਨਵੋਕੇਸ਼ਨ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਅਤੇ ਹਰਿਆਣਾ ਦੋਵਾਂ ਰਾਜਾਂ ਦੇ ਮੁੱਖ ਮੰਤਰੀ ਵੀ ਹਾਜ਼ਰ ਸੀ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਪੀਯੂ ਨੇ ਸਿੱਖਿਆ ਅਤੇ ਖੇਡਾਂ ਸਮੇਤ ਹੋਰ ਖੇਤਰਾਂ ਵਿੱਚ ਵੀ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਮੁਰਮੂ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਹੁਣ ਲੜਕੀਆਂ ਵੀ ਲੜਕਿਆਂ ਵਾਂਗ ਹਰ ਸਿੱਖਿਆ ਧਾਰਾ ਵਿੱਚ ਡਿਗਰੀਆਂ ਹਾਸਲ ਕਰ ਰਹੀਆਂ ਹਨ।
ਇਸ ਮੌਕੇ ਰਾਸ਼ਟਰਪਤੀ ਨੇ ਓਲੰਪਿਕ ਮੈਡਲ ਜੇਤੂ ਮਨੂ ਭਾਕਰ ਅਤੇ ਜਸਵਿੰਦਰ ਨਰੂਲਾ ਨੂੰ ਸਨਮਾਨਿਤ ਵੀ ਕੀਤਾ। ਰਾਸ਼ਟਰਪਤੀ ਨੇ ਕਿਹਾ ਕਿ ਉਹ ਪੰਜਾਬ ਯੂਨੀਵਰਸਿਟੀ ਦੇ ਇਸ ਪ੍ਰੋਗਰਾਮ ਦਾ ਹਿੱਸਾ ਬਣ ਕੇ ਖੁਸ਼ ਹਨ। ਇਸ ਤੋਂ ਪਹਿਲਾਂ ਰਾਸ਼ਟਰਪਤੀ ਨੇ ਹਾਲ ਹੀ ਵਿੱਚ ਬਠਿੰਡਾ ਵਿੱਚ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਸੀ।
President Distributes Degrees At Panjab University Chief Ministers Of Punjab And Haryana Also Present
