December 7, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਬਾਗੇਸ਼ਵਰ ਧਾਮ ਦੇ ਮੁਖੀ ਪੰਡਿਤ ਧੀਰੇਂਦਰ ਸ਼ਾਸਤਰੀ ਨੇ ਨਿਹੰਗ ਹਰਜੀਤ ਸਿੰਘ ਰਸੂਲਪੁਰ ਨਾਲ ਮੁਲਾਕਾਤ ਕਰਕੇ ਹਰੀਹਰ ਮੰਦਰ ਦੇ ਮੁੱਦੇ, ਜਿਸ ਨੂੰ ਸ੍ਰੀ ਹਰਿਮੰਦਰ ਸਾਹਿਬ ਨਾਲ ਜੋੜ ਕੇ ਪੰਜਾਬ 'ਚ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ 'ਤੇ ਆਪਣਾ ਰੁਖ ਸਪੱਸ਼ਟ ਕੀਤਾ ਹੈ । ਰਸੂਲਪੁਰ ਨੇ ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਦੇ ਬਾਗੇਸ਼ਵਰ ਧਾਮ ਵਿਚ ਹੋਈ ਮੀਟਿੰਗ ਦਾ ਵੀਡੀਓ ਜਾਰੀ ਕੀਤਾ ਹੈ।
ਰਸੂਲਪੁਰ ਨੇ ਕਿਹਾ ਕਿ ਸ਼ਾਸਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ ਅਤੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਗੱਲ ਨਹੀਂ ਕੀਤੀ, ਪਰ ਉਨ੍ਹਾਂ ਨੇ ਸੰਭਲ ਦੇ ਹਰੀਹਰ ਮੰਦਰ ਦੀ ਗੱਲ ਕੀਤੀ ਸੀ। ਸ਼ਾਸਤਰੀ ਨੇ ਮੁਰਾਦਾਬਾਦ 'ਚ ਆਪਣੇ ਪ੍ਰੋਗਰਾਮ 'ਚ ਕਿਹਾ ਸੀ ਕਿ ਸੰਭਲ ਦੇ ਹਰੀਹਰ ਮੰਦਰ 'ਚ ਵੀ ਸ਼ੁਭ ਤਰੀਖਾਂ ਮੁਤਾਬਕ ਰੁਦ੍ਰਾਭਿਸ਼ੇਕ ਕੀਤਾ ਜਾਣਾ ਚਾਹੀਦਾ ਹੈ।
ਉਧਰ, ਪੰਜਾਬ ਦੇ ਖਾਲਿਸਤਾਨ ਸਮਰਥਕ ਬਰਜਿੰਦਰ ਪਰਵਾਨਾ ਨੇ ਬਿਨਾਂ ਵਜ੍ਹਾ ਵਿਵਾਦ ਖੜ੍ਹਾ ਕਰ ਦਿੱਤਾ। ਇਸ ਤੋਂ ਇਲਾਵਾ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
I Had Spoken About Harihar Temple It Was Understood As Sri Harmandir Sahib Dhirendra Shastri Of Bageshwar Dham Gave Clarification