December 1, 2024
Admin / Sports
ਲਾਈਵ ਪੰਜਾਬੀ ਟੀਵੀ ਬਿਊਰੋ : ਪੱਛਮੀ ਅਫਰੀਕੀ ਦੇਸ਼ ਗਿਨੀ ਵਿਚ ਫੁੱਟਬਾਲ ਮੈਚ ਦੌਰਾਨ ਪ੍ਰਸ਼ੰਸਕਾਂ ਵਿਚਾਲੇ ਝੜਪ ਹੋ ਗਈ, ਜਿਸ ਵਿਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਸਥਾਨਕ ਹਸਪਤਾਲ ਦੇ ਸੂਤਰਾਂ ਨੇ ਏਐਫਪੀ ਨੂੰ ਦੱਸਿਆ ਕਿ ਐਤਵਾਰ ਨੂੰ ਗਿਨੀ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਨਜ਼ੇਰੇਕੋਰ ਵਿੱਚ ਇੱਕ ਫੁੱਟਬਾਲ ਮੈਚ ਦੌਰਾਨ ਪ੍ਰਸ਼ੰਸਕਾਂ ਵਿਚਕਾਰ ਝੜਪਾਂ ਵਿਚ ਦਰਜਨਾਂ ਲੋਕ ਮਾਰੇ ਗਏਨ।
ਲਾਸ਼ਾਂ ਨਾਲ ਭਰਿਆ ਮੁਰਦਾਘਰ
ਜਾਣਕਾਰੀ ਮੁਤਾਬਕ ਇਕ ਡਾਕਟਰ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਹਸਪਤਾਲ 'ਚ ਜਿੱਥੇ ਤੱਕ ਅੱਖਾਂ ਨਜ਼ਰ ਆਉਂਦੀਆਂ ਹਨ ਉੱਥੇ ਲਾਸ਼ਾਂ ਦੀ ਕਤਾਰ ਲੱਗੀ ਹੋਈ ਹੈ। ਮੁਰਦਾਘਰ ਪੂਰੀ ਤਰ੍ਹਾਂ ਭਰਿਆ ਹੋਇਆ ਸੀ। ਗਵਾਹਾਂ ਦੇ ਅਨੁਸਾਰ, ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਨਜ਼ੇਰੇਕੋਰ ਪੁਲਿਸ ਸਟੇਸ਼ਨ ਵਿੱਚ ਵੀ ਭੰਨਤੋੜ ਕੀਤੀ ਅਤੇ ਅੱਗ ਲਗਾ ਦਿੱਤੀ।
ਰੈਫਰੀ ਦੇ ਵਿਵਾਦਿਤ ਫੈਸਲੇ ਕਾਰਨ ਝੜਪ ਹੋਈ
ਜਾਣਕਾਰੀ ਦਿੰਦੇ ਹੋਏ ਇਕ ਚਸ਼ਮਦੀਦ ਨੇ ਦੱਸਿਆ ਕਿ ਇਹ ਸਭ ਰੈਫਰੀ ਦੇ ਵਿਵਾਦਿਤ ਫੈਸਲੇ ਨਾਲ ਸ਼ੁਰੂ ਹੋਇਆ। ਫਿਰ ਪ੍ਰਸ਼ੰਸਕਾਂ ਨੇ ਪਿੱਚ 'ਤੇ ਹਮਲਾ ਕਰ ਦਿੱਤਾ। ਸਥਾਨਕ ਮੀਡੀਆ ਨੇ ਕਿਹਾ ਕਿ ਇਹ ਮੈਚ ਗਿੰਨੀ ਜੰਟਾ ਦੇ ਨੇਤਾ ਮਮਾਦੀ ਡੌਂਬੌਇਆ ਦੇ ਸਨਮਾਨ ਵਿੱਚ ਆਯੋਜਿਤ ਇੱਕ ਟੂਰਨਾਮੈਂਟ ਦਾ ਹਿੱਸਾ ਸੀ, ਜਿਸਨੇ 2021 ਦੇ ਤਖਤਾਪਲਟ ਵਿੱਚ ਸੱਤਾ 'ਤੇ ਕਬਜ਼ਾ ਕਰ ਲਿਆ ਤੇ ਆਪਣੇ ਆਪ ਨੂੰ ਰਾਸ਼ਟਰਪਤੀ ਵਜੋਂ ਸਥਾਪਿਤ ਕੀਤਾ।
Clashes Between Fans During Football Match In Guinea More Than 100 Feared Dead