March 10, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸਵੇਰੇ (10 ਮਾਰਚ) ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਦਾ ਅਹੁਦਾ ਸੰਭਾਲ ਲਿਆ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ, ਉਪਰੰਤ ਉਨ੍ਹਾਂ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ।
ਉਨ੍ਹਾਂ ਦੀ ਸੇਵਾ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੇ ਵੀ ਉਨ੍ਹਾਂ ਨੂੰ ਦਸਤਾਰ ਭੇਟ ਕੀਤੀ। ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤਾ।
Giani Kuldeep Singh Gargajj Assumed Office As Jathedar Of Takht Sri Keshgarh Sahib
