ਜਲੰਧਰ : ਗੈਸ ਸਿਲੰਡਰਾਂ ਨੂੰ ਲੈ ਕੇ DC ਹਿਮਾਂਸ਼ੂ ਵੱਲੋਂ ਨਵੇਂ ਹੁਕਮ ਜਾਰੀ    Earthquake : ਦੋ ਦਿਨਾਂ 'ਚ ਦੂਜੀ ਵਾਰ ਕੰਬੀ ਧਰਤੀ: 4.5 ਦੀ ਤੀਬਰਤਾ ਨਾਲ ਆਇਆ ਭੂਚਾਲ; ਲੋਕਾਂ 'ਚ ਦਹਿਸ਼ਤ ਦਾ ਮਾਹੌਲ    ਕੈਨੇਡਾ 'ਚ ਮੋਗਾ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਸੋਗ    ਪੰਜਾਬ ਵਿਧਾਨ ਸਭਾ: ਬਜਟ ਇਜਲਾਸ ਦਾ ਅੱਜ ਆਖਰੀ ਦਿਨ; ਯੂਨੀਵਰਸਿਟੀ ਤੇ ਕਰੱਸ਼ਰ ਸਬੰਧੀ ਬਿੱਲ ਹੋਣਗੇ ਪੇਸ਼, ਹੰਗਾਮੇ ਦੇ ਪੂਰੇ ਆਸਾਰ    ਪੰਜਾਬ ਤੇ ਚੰਡੀਗੜ੍ਹ 'ਚ ਕੁਦਰਤ ਦਾ ਕਹਿਰ: 11 ਜ਼ਿਲ੍ਹਿਆਂ ਲਈ 'ਯੈਲੋ ਅਲਰਟ' ਜਾਰੀ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (16 ਮਾਰਚ 2026)    ਤਰੁਣ ਚੁੱਘ ਦੇ 'ਆਪ' ਸਰਕਾਰ 'ਤੇ ਤਿੱਖੇ ਹਮਲੇ; ਕਿਹਾ— "ਪੁਲਿਸ ਰਾਹੀਂ ਰੈਲੀ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ ਸਰਕਾਰ    ਮੋਗਾ ਰੈਲੀ ਅਲਰਟ: ਅਮਿਤ ਸ਼ਾਹ ਦੀ ਆਮਦ 'ਤੇ ਟ੍ਰੈਫਿਕ ਪਲਾਨ ਜਾਰੀ; ਸਫ਼ਰ 'ਤੇ ਨਿਕਲਣ ਤੋਂ ਪਹਿਲਾਂ ਦੇਖੋ ਬਦਲਵੇਂ ਰੂਟ    ਪੰਜਾਬ 'ਚ ਭਾਜਪਾ ਦਾ ਚੋਣ ਬਿਗਲ: ਮੋਗਾ ਦੀ 'ਬਦਲਾਅ ਰੈਲੀ' 'ਚ ਅੱਜ ਗਰਜਣਗੇ ਅਮਿਤ ਸ਼ਾਹ    ਬਠਿੰਡਾ 'ਚ ਚੱਲੀਆਂ ਤਾਬੜਤੋੜ ਗੋਲੀਆਂ: ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਖ਼ੂਨੀ ਟਕਰਾਅ   
ਪੰਜਾਬ ਕੈਬਨਿਟ ’ਚ ਬੇਅਦਬੀ ਬਿੱਲ ਨੂੰ ਦਿੱਤੀ ਗਈ ਮਨਜ਼ੂਰੀ
July 14, 2025
The-Disrespect-Bill-Has-Been-App

ਪੰਜਾਬ , 14 ਜੁਲਾਈ 2025 : ਮੁੱਖ ਮੰਤਰੀ ਨਿਵਾਸ ਉੱਤੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ। ਇਸ ਮੀਟਿੰਗ ਵਿਚ ਬੇਅਦਬੀ ਮਾਮਲਿਆਂ ਬਾਰੇ ਸਖ਼ਤ ਕਾਨੂੰਨ ਬਣਾਉਣ ਲਈ ਤਿਆਰ ਕੀਤੇ ਗਏ ਬਿੱਲ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਦੀ ਸਜ਼ਾ ਮਿਲੇਗੀ। ਇਹ ਬਿੱਲ ਅੱਜ ਹੀ ਵਿਧਾਨ ਸਭਾ ਵਿਚ ਪੇਸ਼ ਕੀਤਾ ਜਾ ਸਕਦਾ ਹੈ ਅਤੇ ਫਿਰ ਇਸ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਸੰਗਠਨਾਂ ਅਤੇ ਆਮ ਲੋਕਾਂ ਤੋਂ ਰਾਇ ਵੀ ਲਈ ਜਾਵੇਗੀ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਦਿੱਤੀ ਜਾਣਕਾਰੀ

ਸੌਂਦ ਨੇ ਕਿਹਾ ਕਿ ਇਸ ਵੇਲੇ ਬੇਅਦਬੀ ਵਰਗੇ ਮਾਮਲਿਆਂ ਲਈ ਭਾਰਤੀ ਨਿਆਂ ਸੰਹਿਤਾ ਦੀ ਧਾਰਾ 298 ਅਤੇ 299 ਤਹਿਤ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਦੀ ਵਿਵਸਥਾ ਹੈ। ਪਰ ਪੰਜਾਬ ਸਰਕਾਰ ਇਸ ਸਜ਼ਾ ਨੂੰ ਘੱਟੋ-ਘੱਟ 10 ਸਾਲ ਅਤੇ ਉਮਰ ਕੈਦ ਤੱਕ ਵਧਾਉਣ ਦਾ ਪ੍ਰਸਤਾਵ ਰੱਖ ਰਹੀ ਹੈ।

ਇਸ ਦੇ ਨਾਲ ਹੀ ਸਰਕਾਰ ਕਾਨੂੰਨ ਵਿਚ ਅਜਿਹੇ ਪ੍ਰਬੰਧ ਜੋੜਨਾ ਚਾਹੁੰਦੀ ਹੈ ਤਾਂ ਜੋ ਨਾ ਸਿਰਫ਼ ਦੋਸ਼ੀ ਨੂੰ ਸਗੋਂ ਉਸ ਦੇ ਪਰਿਵਾਰ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾ ਸਕੇ। ਮਕਸਦ ਇਹ ਹੈ ਕਿ ਕੋਈ ਦੁਬਾਰਾ ਅਜਿਹੀ ਕਾਰਵਾਈ ਬਾਰੇ ਸੋਚ ਵੀ ਨਾ ਸਕੇ। ਇਸ ਕੈਬਨਿਟ ਮੀਟਿੰਗ ਵਿਚ ਕਾਨੂੰਨ ਸੰਬੰਧੀ ਰਣਨੀਤੀ ਤਿਆਰ ਕੀਤੀ ਜਾਵੇਗੀ। ਜੇਕਰ ਇਸ ਨੂੰ ਮਨਜ਼ੂਰੀ ਮਿਲ ਜਾਂਦੀ ਹੈ, ਤਾਂ ਇਹ ਪੰਜਾਬ ਵਿਚ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਹੁਣ ਤੱਕ ਦਾ ਸਭ ਤੋਂ ਸਖ਼ਤ ਕਦਮ ਮੰਨਿਆ ਜਾਵੇਗਾ।

Read More : ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ



The Disrespect Bill Has Been Approved In The Punjab Cabinet

local advertisement banners
Comments


Recommended News
Popular Posts
Just Now