ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
ਪੁਲਿਸ ਨੇ ਸਾਬਕਾ ਪੰਜਾਬ ਮੰਤਰੀ Dr. Vijay Singla 'ਤੇ OSD ਨੂੰ ਦਿੱਤੀ Clean Chit
June 28, 2025
The-Police-Gave-A-Clean-Chit-To-

ਮੋਹਾਲੀ , 28 ਜੂਨ 2025 : ਪੰਜਾਬ ਪੁਲਿਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਤੇ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਪ੍ਰਦੀਪ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਕਲੀਨ ਚਿੱਟ ਦੇ ਦਿਤੀ ਹੈ ਜ਼ਿਕਰਯੋਗ ਹੈ ਕਿ ਸਰਕਾਰੀ ਠੇਕਿਆਂ ਦੀ ਅਲਾਟਮੈਂਟ ਲਈ 1% ਕਮਿਸ਼ਨ ਮੰਗਣ ਦੀ ਸ਼ਿਕਾਇਤ ਤੋਂ ਬਾਅਦ 2022 ਵਿਚ ਮੋਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿਚ ਇਹ ਮਾਮਲਾ ਦਰਜ ਕੀਤਾ ਗਿਆ ਸੀ।

ਮੋਹਾਲੀ ਪੁਲਿਸ ਨੇ ਹਾਲ ਹੀ ਵਿਚ ਅਦਾਲਤ ਵਿਚ ਇਕ ਕਲੋਜ਼ਰ ਰਿਪੋਰਟ ਪੇਸ਼ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਮੁਲਜ਼ਮਾਂ ਵਿਰੁਧ ਕਾਰਵਾਈ ਲਈ ਕੋਈ ਠੋਸ ਸਬੂਤ ਨਹੀਂ ਮਿਲੇ। ਪੁਲਿਸ ਸੂਤਰਾਂ ਨੇ ਦਸਿਆ ਕਿ ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿਚ ਦਿਤੇ ਅਪਣੇ ਬਿਆਨ ਵਿਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ 'ਤੇ ਫ਼ੈਸਲਾ ਸੁਣਾਵੇਗੀ।

ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਪ੍ਰਦੀਪ ਕੁਮਾਰ ਦੀ ਭੂਮਿਕਾ ਦੀ ਜਾਂਚ ਅਜੇ ਵੀ ਜਾਰੀ ਹੈ ਹਾਲਾਂਕਿ ਉਸ ਵਿਰੁਧ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿਚ ਡੈਪੂਟੇਸ਼ਨ 'ਤੇ ਕੰਮ ਕਰ ਰਹੇ ਇਕ ਸਰਕਾਰੀ ਇੰਜੀਨੀਅਰ, ਰਾਜਿੰਦਰ ਸਿੰਘ ਦੁਆਰਾ ਦਾਇਰ ਕੀਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਸੀ ਕਿ ਮਈ 2022 ਵਿਚ ਉਸ ਨੂੰ ਪੰਜਾਬ ਭਵਨ ਬੁਲਾਇਆ ਗਿਆ ਸੀ ਜਿੱਥੇ ਉਹ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਨੂੰ ਮਿਲਿਆ ਸੀ।

ਸ਼ਿਕਾਇਤ ਦੇ ਅਨੁਸਾਰ, ਪ੍ਰਦੀਪ ਨੇ 58 ਕਰੋੜ ਰੁਪਏ ਦੇ ਕੰਮ ਦੇ ਠੇਕਿਆਂ 'ਤੇ 2% ਕਮਿਸ਼ਨ (ਲਗਭਗ 1.16 ਕਰੋੜ ਰੁਪਏ) ਦੀ ਮੰਗ ਕੀਤੀ ਸੀ, ਜਿਸ ਵਿਚ ਠੇਕੇਦਾਰਾਂ ਨੂੰ ਪਹਿਲਾਂ ਹੀ ਅਦਾ ਕੀਤੇ ਗਏ 17 ਕਰੋੜ ਰੁਪਏ ਵੀ ਸ਼ਾਮਲ ਸਨ।

Read More : ਵਿਜੀਲੈਂਸ ਦੀ ਹਿਰਾਸਤ ’ਚ ਬਿਕਰਮ ਮਜੀਠੀਆ

The Police Gave A Clean Chit To Former Punjab Minister Dr Vijay Singla s OSD

local advertisement banners
Comments


Recommended News
Popular Posts
Just Now