ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (20 ਫ਼ਰਵਰੀ 2026)    Punjab : ਸ਼ਿਵ ਸੈਨਾ ਨੇਤਾ ਦੇ ਘਰ ੜੀ ਰੇਕੀ, ਪੂਰੇ ਪਰਿਵਾਰ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ    ਭਿਆਨਕ ਹਾਦਸਾ : ਕਾਰ ਡਰੇਨ 'ਚ ਡਿੱਗਣ ਕਾਰਨ ਇੱਕੋ ਪਰਿਵਾਰ ਦੇ 3 ਭਰਾਵਾਂ ਸਮੇਤ 4 ਦੀ ਮੌਤ    ਜ਼ੀਰਕਪੁਰ 'ਚ ਹੈਵਾਨੀਅਤ: ਲੱਡੂਆਂ 'ਚ ਜ਼ਹਿਰ ਦੇ ਕੇ 22 ਕਤੂਰਿਆਂ ਨੂੰ ਮਾਰਨ ਦੀ ਕੋਸ਼ਿਸ਼    ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਹੋਇਆ ਸਾਫ਼: 24 ਫਰਵਰੀ ਤੱਕ ਨਹੀਂ ਪਵੇਗਾ ਮੀਂਹ, ਪਰ ਚੱਲਣਗੀਆਂ ਸੀਤ ਹਵਾਵਾਂ    ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2026)    CM ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ : ਸੁਖਬੀਰ ਸਿੰਘ ਬਾਦਲ    ਦੁਨੀਆ ਭਰ 'ਚ ਯੂਟਿਊਬ ਦਾ ਸਰਵਰ ਡਾਊਨ: ਭਾਰਤ ਸਣੇ ਲੱਖਾਂ ਯੂਜ਼ਰਸ ਪਰੇਸ਼ਾਨ, ਸੋਸ਼ਲ ਮੀਡੀਆ 'ਤੇ ਮੀਮਜ਼ ਦੀ ਆਈ ਹੜ੍ਹ    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਅੱਜ ਤੇ ਭਲਕੇ ਬੰਦ ਰਹੇਗੀ ਸਪਲਾਈ    ਚੰਡੀਗੜ੍ਹ ਪੁਲਿਸ ਦਾ ਨਸ਼ਾ ਤਸਕਰਾਂ 'ਤੇ ਵੱਡਾ ਐਕਸ਼ਨ: ਸਾਲ 'ਚ 245 ਗ੍ਰਿਫਤਾਰੀਆਂ, ਕਰੋੜਾਂ ਦੀ ਜਾਇਦਾਦ ਜ਼ਬਤ   
PBKS vs MI: ਪੰਜਾਬ ਕਿੰਗਜ਼ 2014 ਤੋਂ ਬਾਅਦ ਪਹਿਲੀ ਵਾਰ ਫਾਈਨਲ 'ਚ ਪਹੁੰਚੀ
June 2, 2025
Pbks-vs-mi-punjab-kings-reach-fi

ਅਹਿਮਦਾਬਾਦ, 02 ਜੂਨ 2025: ਕਪਤਾਨ ਸ਼੍ਰੇਅਸ ਅਈਅਰ ਦੇ ਨਾਬਾਦ ਅਰਧ ਸੈਂਕੜੇ ਦੀ ਬਦੌਲਤ, ਪੰਜਾਬ ਕਿੰਗਜ਼ ਨੇ ਕੁਆਲੀਫਾਇਰ-2 ਮੈਚ 'ਚ ਮੁੰਬਈ ਇੰਡੀਅਨਜ਼ ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਈਪੀਐਲ 2025 ਦੇ ਫਾਈਨਲ 'ਚ ਜਗ੍ਹਾ ਬਣਾਈ। 

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 20 ਓਵਰਾਂ 'ਚ ਛੇ ਵਿਕਟਾਂ 'ਤੇ 203 ਦੌੜਾਂ ਬਣਾਈਆ | ਇਸਦੇ ਜਵਾਬ 'ਚ ਪੰਜਾਬ ਨੇ ਸ਼੍ਰੇਅਸ ਦੀ ਜ਼ਬਰਦਸਤ ਅਰਧ ਸੈਂਕੜੇ ਵਾਲੀ ਪਾਰੀ ਦੀ ਮਦਦ ਨਾਲ 19 ਓਵਰਾਂ ਵਿੱਚ ਪੰਜ ਵਿਕਟਾਂ 'ਤੇ 207 ਦੌੜਾਂ ਬਣਾ ਕੇ ਜਿੱਤ ਪ੍ਰਾਪਤ ਕੀਤੀ। ਮੀਂਹ ਨੇ ਮੈਚ ਵਿੱਚ ਵਿਘਨ ਪਾਇਆ ਅਤੇ ਮੈਚ 2 ਘੰਟੇ 15 ਮਿੰਟ ਦੀ ਦੇਰੀ ਨਾਲ ਸ਼ੁਰੂ ਹੋਇਆ। ਮੈਚ ਵਿੱਚ ਟਾਸ ਹੋਇਆ, ਪਰ ਮੈਚ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਮੀਂਹ ਪੈ ਗਿਆ ਜਿਸ ਕਾਰਨ ਮੈਚ ਦੇਰੀ ਨਾਲ ਸ਼ੁਰੂ ਹੋਇਆ। ਹਾਲਾਂਕਿ, ਓਵਰਾਂ ਵਿੱਚ ਕੋਈ ਕਮੀ ਨਹੀਂ ਕੀਤੀ ਗਈ।

ਪੰਜਾਬ ਕਿੰਗਜ਼ 2014 ਤੋਂ ਬਾਅਦ ਪਹਿਲੀ ਵਾਰ ਫਾਈਨਲ 'ਚ ਪਹੁੰਚੀ ਹੈ। ਹੁਣ, ਪੰਜਾਬ 3 ਜੂਨ ਨੂੰ ਅਹਿਮਦਾਬਾਦ ਦੇ ਉਸੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ  (ਆਰਸੀਬੀ) ਨਾਲ ਭਿੜੇਗੀ। ਆਰਸੀਬੀ ਨੇ ਕੁਆਲੀਫਾਇਰ-1 ਮੈਚ ਵਿੱਚ ਪੰਜਾਬ ਨੂੰ ਹਰਾ ਕੇ ਫਾਈਨਲ ਵਿੱਚ ਜਗ੍ਹਾ ਬਣਾਈ ਸੀ। ਪੰਜ ਵਾਰ ਦੀ ਚੈਂਪੀਅਨ ਮੁੰਬਈ ਦਾ ਸਫ਼ਰ ਕੁਆਲੀਫਾਇਰ-2 ਵਿੱਚ ਖਤਮ ਹੋ ਗਿਆ। 

ਟੀਮ ਨੇ ਐਲੀਮੀਨੇਟਰ ਵਿੱਚ ਗੁਜਰਾਤ ਨੂੰ ਹਰਾਇਆ ਸੀ, ਪਰ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਟੀਮ ਕੁਆਲੀਫਾਇਰ-2 ਦੀ ਰੁਕਾਵਟ ਨੂੰ ਪਾਰ ਨਹੀਂ ਕਰ ਸਕੀ। ਪੰਜਾਬ ਅਤੇ ਆਰਸੀਬੀ ਨੇ ਹੁਣ ਤੱਕ ਕਦੇ ਵੀ ਆਈਪੀਐਲ ਟਰਾਫੀ ਨਹੀਂ ਜਿੱਤੀ ਹੈ, ਇਸ ਲਈ ਇਹ ਤੈਅ ਹੈ ਕਿ ਹੁਣ ਟੂਰਨਾਮੈਂਟ ਨੂੰ ਇੱਕ ਨਵਾਂ ਚੈਂਪੀਅਨ ਮਿਲੇਗਾ।

Read More: PBKS vs MI: ਪੰਜਾਬ ਕਿੰਗਜ਼ ਨੇ ਕੁਆਲੀਫਾਇਰ-1 'ਚ ਆਪਣੀ ਜਗ੍ਹਾ ਕੀਤੀ ਪੱਕੀ

Pbks vs mi punjab kings reach final for the first time since 2014

local advertisement banners
Comments


Recommended News
Popular Posts
Just Now