ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
IND vs ENG: ਭਾਰਤ ਅਜੇ ਵੀ ਇੰਗਲੈਂਡ ਤੋਂ 242 ਦੌੜਾਂ ਪਿੱਛੇ, ਬੱਲੇਬਾਜ਼ੀ ਲਈ ਆਏ ਰਿਸ਼ਭ ਪੰਤ
July 12, 2025
IND-Vs-ENG-India-Still-242-Runs-

ਸਪੋਰਟਸ, 12 ਜੁਲਾਈ 2025: IND vs ENG Test match: ਜਸਪ੍ਰੀਤ ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਨੇ ਪਹਿਲੀ ਪਾਰੀ ਵਿੱਚ ਇੰਗਲੈਂਡ ਨੂੰ ਵੱਡਾ ਸਕੋਰ ਬਣਾਉਣ ਤੋਂ ਰੋਕਿਆ, ਪਰ ਓਪਨਰ ਕੇਐਲ ਰਾਹੁਲ ਨੇ ਅਰਧ ਸੈਂਕੜਾ ਲਗਾ ਕੇ ਭਾਰਤੀ ਪਾਰੀ ਨੂੰ ਸੰਭਾਲ ਕੇ ਰੱਖਿਆ। ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 387 ਦੌੜਾਂ ਬਣਾਈਆਂ ਸਨ। ਦੂਜੇ ਦਿਨ ਦੀ ਖੇਡ ਦੇ ਅੰਤ ਤੱਕ, ਭਾਰਤ ਨੇ ਪਹਿਲੀ ਪਾਰੀ ਵਿੱਚ ਤਿੰਨ ਵਿਕਟਾਂ 'ਤੇ 145 ਦੌੜਾਂ ਬਣਾ ਲਈਆਂ ਹਨ ਅਤੇ ਅਜੇ ਵੀ ਇੰਗਲੈਂਡ ਤੋਂ 242 ਦੌੜਾਂ ਪਿੱਛੇ ਹੈ। ਸਟੰਪ ਦੇ ਸਮੇਂ, ਕੇਐਲ ਰਾਹੁਲ 53 ਦੌੜਾਂ ਅਤੇ ਰਿਸ਼ਭ ਪੰਤ 19 ਦੌੜਾਂ ਨਾਲ ਕ੍ਰੀਜ਼ 'ਤੇ ਹਨ। ਇੰਗਲੈਂਡ ਵੱਲੋਂ ਕ੍ਰਿਸ ਵੋਕਸ, ਜੋਫਰਾ ਆਰਚਰ ਅਤੇ ਬੇਨ ਸਟੋਕਸ ਨੂੰ ਇੱਕ-ਇੱਕ ਵਿਕਟ ਮਿਲੀ ਹੈ।

ਇੰਗਲੈਂਡ ਨੂੰ ਆਊਟ ਕਰਨ ਤੋਂ ਬਾਅਦ, ਭਾਰਤ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਅਤੇ ਜਲਦੀ ਹੀ ਯਸ਼ਸਵੀ ਜੈਸਵਾਲ ਦਾ ਵਿਕਟ ਗੁਆ ਦਿੱਤਾ ਜੋ ਅੱਠ ਗੇਂਦਾਂ ਵਿੱਚ ਤਿੰਨ ਚੌਕਿਆਂ ਦੀ ਮੱਦਦ ਨਾਲ 13 ਦੌੜਾਂ ਬਣਾ ਕੇ ਆਊਟ ਹੋ ਗਿਆ। ਯਸ਼ਸਵੀ ਹਮਲਾਵਰ ਬੱਲੇਬਾਜ਼ੀ ਕਰ ਰਿਹਾ ਸੀ, ਪਰ ਜੋਫਰਾ ਆਰਚਰ ਦੇ ਗੇਂਦ 'ਤੇ ਹੈਰੀ ਬਰੂਕ ਦੁਆਰਾ ਕੈਚ ਕੀਤਾ ਗਿਆ। ਇਸ ਤੋਂ ਬਾਅਦ ਕੇਐਲ ਰਾਹੁਲ ਨੇ ਕਰੁਣ ਨਾਇਰ ਨਾਲ ਮਿਲ ਕੇ ਪਾਰੀ ਦੀ ਕਮਾਨ ਸੰਭਾਲੀ ਅਤੇ ਦੋਵਾਂ ਬੱਲੇਬਾਜ਼ਾਂ ਵਿਚਕਾਰ ਦੂਜੀ ਵਿਕਟ ਲਈ 61 ਦੌੜਾਂ ਦੀ ਸਾਂਝੇਦਾਰੀ ਹੋਈ। ਬੇਨ ਸਟੋਕਸ ਨੇ ਕਰੁਣ ਨੂੰ ਆਊਟ ਕਰਕੇ ਇਸਨੂੰ ਤੋੜਿਆ। ਕਰੁਣ ਚੰਗੀ ਲੈਅ ਵਿੱਚ ਦਿਖਾਈ ਦੇ ਰਿਹਾ ਸੀ, ਪਰ 62 ਗੇਂਦਾਂ ਵਿੱਚ ਚਾਰ ਚੌਕਿਆਂ ਦੀ ਮਦਦ ਨਾਲ 40 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋ ਗਿਆ।

ਇੰਗਲੈਂਡ ਨੂੰ ਸ਼ੁਭਮਨ ਗਿੱਲ ਦੇ ਰੂਪ ਵਿੱਚ ਤੀਜਾ ਵਿਕਟ ਮਿਲਿਆ। ਕ੍ਰਿਸ ਵੋਕਸ ਨੇ ਸ਼ੁਭਮਨ ਗਿੱਲ ਨੂੰ ਆਊਟ ਕਰਕੇ ਭਾਰਤ ਨੂੰ ਤੀਜਾ ਝਟਕਾ ਦਿੱਤਾ। ਪਿਛਲੇ ਟੈਸਟ ਵਿੱਚ ਦੋਹਰਾ ਸੈਂਕੜਾ ਅਤੇ ਸੈਂਕੜਾ ਲਗਾਉਣ ਵਾਲੇ ਕਪਤਾਨ ਗਿੱਲ ਤੀਜੇ ਟੈਸਟ ਮੈਚ ਦੀ ਪਹਿਲੀ ਪਾਰੀ ਵਿੱਚ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਅਤੇ 16 ਦੌੜਾਂ ਬਣਾ ਕੇ ਆਊਟ ਹੋ ਗਏ। ਭਾਰਤ ਲਈ ਰਾਹਤ ਦੀ ਗੱਲ ਸੀ ਕਿ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਬੱਲੇਬਾਜ਼ੀ ਲਈ ਆਏ।

Read More: IND vs ENG: ਲਾਰਡਜ਼ ਟੈਸਟ 'ਚ ਇੰਗਲੈਂਡ ਦਾ ਸਕੋਰ 250 ਪਾਰ, ਸੈਂਕੜੇ ਦੇ ਨੇੜੇ ਜੋ ਰੂਟ

 

Powered by Froala Editor

IND Vs ENG India Still 242 Runs Behind England Rishabh Pant Comes Out To Bat

local advertisement banners
Comments


Recommended News
Popular Posts
Just Now