ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
IND vs ENG: ਇੰਗਲੈਂਡ ਟੀਮ 'ਚ ਸਪਿਨਰ ਲੀਅਮ ਡੌਸਨ ਦੀ 8 ਸਾਲ ਬਾਅਦ ਵਾਪਸੀ
July 16, 2025
IND-Vs-ENG-Spinner-Liam-Dawson-R

ਸਪੋਰਟਸ, 16 ਜੁਲਾਈ 2025: ਇੰਗਲੈਂਡ ਕ੍ਰਿਕਟ ਬੋਰਡ (ECB) ਨੇ ਚੌਥੇ ਟੈਸਟ ਲਈ ਇੰਗਲੈਂਡ ਟੀਮ ਦਾ ਐਲਾਨ ਕਰ ਦਿੱਤਾ ਹੈ। ਖੱਬੇ ਹੱਥ ਦੇ ਸਪਿਨਰ ਲੀਅਮ ਡੌਸਨ ਦੀ 8 ਸਾਲ ਬਾਅਦ ਟੀਮ ਵਿੱਚ ਵਾਪਸੀ ਹੋਈ ਹੈ। ਡੌਸਨ ਆਫ ਸਪਿਨਰ ਸ਼ੋਏਬ ਬਸ਼ੀਰ ਦੀ ਜਗ੍ਹਾ ਲੈਣਗੇ, ਜੋ ਤੀਜੇ ਟੈਸਟ ਵਿੱਚ ਜ਼ਖਮੀ ਹੋ ਗਏ ਸਨ।

ਬਸ਼ੀਰ ਲਾਰਡਸ ਵਿੱਚ ਖੇਡੇ ਗਏ ਤੀਜੇ ਟੈਸਟ ਮੈਚ ਦੌਰਾਨ ਰਵਿੰਦਰ ਜਡੇਜਾ ਦੇ ਸ਼ਾਟ 'ਤੇ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਏ ਸਨ। ਉਹ ਐਂਡਰਸਨ-ਤੇਂਦੁਲਕਰ ਟਰਾਫੀ ਦੇ ਬਾਕੀ ਦੋ ਮੈਚਾਂ ਵਿੱਚੋਂ ਬਾਹਰ ਹਨ।

ਲੀਅਮ ਡਾਸਨ 8 ਸਾਲ ਬਾਅਦ ਟੈਸਟ ਟੀਮ ਵਿੱਚ ਵਾਪਸ ਆਏ ਹਨ। ਉਨ੍ਹਾਂ ਨੇ ਆਖਰੀ ਵਾਰ ਜੁਲਾਈ 2017 ਵਿੱਚ ਇੰਗਲੈਂਡ ਲਈ ਇੱਕ ਟੈਸਟ ਖੇਡਿਆ ਸੀ। 35 ਸਾਲਾ ਡੌਸਨ ਨੇ ਸਿਰਫ 3 ਟੈਸਟ ਖੇਡੇ ਹਨ, ਪਰ ਹਾਲ ਹੀ ਦੇ ਸਾਲਾਂ ਵਿੱਚ ਹੈਂਪਸ਼ਾਇਰ ਲਈ ਲਗਾਤਾਰ ਵਧੀਆ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਨੇ 2023 ਅਤੇ 2024 ਵਿੱਚ ਪ੍ਰੋਫੈਸ਼ਨਲ ਕ੍ਰਿਕਟਰਜ਼ ਐਸੋਸੀਏਸ਼ਨ ਪਲੇਅਰ ਆਫ ਦਿ ਈਅਰ ਅਵਾਰਡ ਜਿੱਤਿਆ।

ਇਸ ਦੇ ਨਾਲ ਹੀ, ਹਾਲ ਹੀ ਵਿੱਚ ਕਾਉਂਟੀ ਚੈਂਪੀਅਨਸ਼ਿਪ ਵਿੱਚ, ਉਨ੍ਹਾਂ ਨੇ 9 ਮੈਚਾਂ ਵਿੱਚ 21 ਵਿਕਟਾਂ ਲਈਆਂ, ਜਿਸਦੀ ਔਸਤ 40.04 ਹੈ। ਉਸਨੇ ਵਾਈਟਾਲਿਟੀ ਬਲਾਸਟ ਵਿੱਚ 10 ਮੈਚਾਂ ਵਿੱਚ 11 ਵਿਕਟਾਂ ਵੀ ਲਈਆਂ।

Read More: IND vs ENG: ਲਾਰਡਜ਼ ਟੈਸਟ 'ਚ ਭਾਰਤ ਨੂੰ ਇੰਗਲੈਂਡ ਹੱਥੋਂ ਮਿਲੀ ਹਾਰ

Powered by Froala Editor

IND Vs ENG Spinner Liam Dawson Returns To England Team After 8 Years

local advertisement banners
Comments


Recommended News
Popular Posts
Just Now