ਐੱਸਜੀਪੀਸੀ ਦਫ਼ਤਰ 'ਚ ਮੁਲਾਜ਼ਮਾਂ ਵਿਚਾਲੇ ਹੋਈ ਝੜਪ, ਚੱਲੀਆਂ ਤਲਵਾਰਾਂ, ਇਕ ਦੀ ਮੌਤ
August 3, 2024
Admin / Punjab
ਸਟੇਟ ਡੈਸਕ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਹੋਈ ਝੜਪ ਵਿਚ ਸੇਵਾਦਾਰ ਦੀ ਮੌਤ ਹੋ ਜਾਣ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਐੱਸਜੀਪੀਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਤੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ਵਿਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਸੂਤਰਾਂ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੋਵਾਂ ਵਿਚਾਲੇ ਝਗੜਾ ਹੋ ਗਿਆ ਤੇ ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਦਰਬਾਰਾ ਸਿੰਘ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
There Was A Clash Between The Employees In The SGPC Office One Died
Comments
Recommended News
Popular Posts
Just Now