February 28, 2024
ਸਟੇਟ ਡੈਸਕ:ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਮੌਸਮ ਇਕ ਮਾਰਚ ਤੋਂ ਪੂਰੀ ਤਰ੍ਹਾਂ ਬਦਲ ਜਾਵੇਗਾ। ਪੱਛਮੀ ਹਿਮਾਲਿਆ ਖੇਤਰ ਵਿੱਚ ਪੱਛਮੀ ਗੜਬੜੀ ਇੱਕ ਵਾਰ ਫਿਰ ਸਰਗਰਮ ਹੋਣ ਲੱਗੀ ਹੈ। ਇਸ ਕਾਰਨ ਠੰਢ ਵੀ ਵਧੇਗੀ। ਅਜਿਹੇ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ 1 ਮਾਰਚ ਤੋਂ 3 ਮਾਰਚ ਤੱਕ ਪੰਜਾਬ ‘ਚ ਕਈ ਥਾਵਾਂ ‘ਤੇ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਕੁਝ ਥਾਵਾਂ ‘ਤੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜੇਕਰ ਭਾਰੀ ਮੀਂਹ ਅਤੇ ਗੜੇਮਾਰੀ ਹੁੰਦੀ ਹੈ ਤਾਂ ਕਿਸਾਨਾਂ ਦੀ ਫਸਲਾਂ ਨੁਕਸਾਨੀ ਜਾ ਸਕਦੀਆਂ ਹਨ | ਮੌਸਮ ਵਿੱਚ ਆਏ ਬਦਲਾਅ ਕਾਰਨ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਉਤਰਾਅ-ਚੜ੍ਹਾਅ ਜਾਰੀ ਹੈ। ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਅੰਤਰ 3 ਡਿਗਰੀ ਹੋ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਤਾਪਮਾਨ ਆਮ ਨਾਲੋਂ 1.8 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ ਦਰਜ ਕੀਤਾ ਗਿਆ।
Weather Of Punjab Yellow Alert 21 Districts Punjab Rain Thunder Live Punjabi Tv