ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
Punjab Weather: ਪੰਜਾਬ 'ਚ ਅੱਜ ਤੋਂ ਮੌਸਮ ਮਿਜ਼ਾਜ ਵਿਗੜਨਾ ਸ਼ੁਰੂ, ਤਿੰਨ ਦਿਨਾਂ ਤੱਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ
March 1, 2024
Weather-Of-Punjab-Yellow-Alert-2

ਸਟੇਟ ਡੈਸਕ: ਪੰਜਾਬ ਵਿੱਚ ਇੱਕ ਨਵੀਂ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸ਼ੁੱਕਰਵਾਰ ਤੋਂ ਮੌਸਮ ਦਾ ਮਿਜ਼ਾਜ ਵਿਗੜਨਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਸ਼ੁੱਕਰਵਾਰ ਤੋਂ ਤਿੰਨ ਦਿਨ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਤੌਰ 'ਤੇ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।ਦੂਜੇ ਪਾਸੇ ਬਰਨਾਲਾ ਅਤੇ ਰੋਪੜ ਵਿੱਚ ਵੀਰਵਾਰ ਨੂੰ ਘੱਟੋ-ਘੱਟ ਤਾਪਮਾਨ 7.2 ਡਿਗਰੀ ਦੇ ਨਾਲ ਸਭ ਤੋਂ ਠੰਢਾ ਰਿਹਾ। ਬਠਿੰਡਾ ਦਾ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ ਭਾਵੇਂ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਪਰ ਫਿਰ ਵੀ ਇਹ ਆਮ ਦੇ ਨੇੜੇ ਹੀ ਰਿਹਾ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9.0 ਡਿਗਰੀ, ਲੁਧਿਆਣਾ 11.1 ਡਿਗਰੀ, ਪਟਿਆਲਾ 11.6 ਡਿਗਰੀ, ਪਠਾਨਕੋਟ 9.1 ਡਿਗਰੀ, ਬਠਿੰਡਾ 8.0 ਡਿਗਰੀ (ਆਮ ਨਾਲੋਂ 1.5 ਡਿਗਰੀ ਘੱਟ), ਫ਼ਰੀਦਕੋਟ 8.0, ਗੁਰਦਾਸਪੁਰ 9.5 ਡਿਗਰੀ, ਜਲੰਧਰ 8.7 ਡਿਗਰੀ ਰਿਹਾ।

Weather Of Punjab Yellow Alert 21 Districts Punjab Rain Thunder Live Punjabi Tv

local advertisement banners
Comments


Recommended News
Popular Posts
Just Now