ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ">
Italy Kabaddi Cup : ਯੂਰਪੀਅਨ ਕਬੱਡੀ ਚੈਂਪੀਅਨਸ਼ਿਪ 'ਚ ਹਾਲੈਂਡ ਨੇ ਸਪੇਨ ਨੂੰ ਹਰਾ ਕੇ ਜਿੱਤਿਆ ਖ਼ਿਤਾਬ     Ban On Paddy Farming : ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ     Luminati India Tour: ਵਿਵਾਦਾਂ 'ਚ ਘਿਰਿਆ ਦਿਲਜੀਤ ਦੋਸਾਂਝ ਦਾ ਦਿੱਲੀ ਸ਼ੋਅ, ਭੇਜਿਆ ਕਾਨੂੰਨੀ ਨੋਟਿਸ    Jammu And Kashmir Vidhan Sabha Elections: ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ    Blood Donation Camp : ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਲਾਇਆ ਖੂਨਦਾਨ ਕੈਂਪ, 25 ਵਿਅਕਤੀਆਂ ਨੇ ਕੀਤਾ ਖੂਨ ਦਾਨ    ਚੰਡੀਗੜ੍ਹ ਏਅਰਪੋਰਟ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ 'ਚ ਭਰਤੀ    Devara: Part 1 ; ਜੂਨੀਅਰ ਐੱਨਟੀਆਰ ਦੀ ਫਿਲਮ ਰਿਲੀਜ਼ ਤੋਂ ਪਹਿਲਾਂ ਕਰ ਰਹੀ ਹੈ ਛੱਪੜਪਾੜ ਕਮਾਈ, ਬਣਾਇਆ ਇਹ ਰਿਕਾਰਡ     Amritsar Border 'ਤੇ ਘੁਸਪੈਠ ਦੀ ਕੋਸ਼ਿਸ਼, ਬੀਐੱਸਐੱਫ ਨੇ ਕੀਤਾ ਢੇਰ, ਪਾਕਿਸਤਾਨੀ ਕਰੰਸੀ ਬਰਾਮਦ    Jio ਦੀ ਸੇਵਾ ਹੋਈ ਠੱਪ, ਇਕ ਘੰਟੇ 'ਚ 10 ਹਜ਼ਾਰ ਸ਼ਿਕਾਇਤਾਂ ਦਰਜ, ਉਪਭੋਗਤਾ ਪਰੇਸ਼ਾਨ    Kolkata Doctor Case : ਸੁਪਰੀਮ ਕੋਰਟ ਵੱਲੋਂ ਵਿਕੀਪੀਡੀਆ ਨੂੰ ਜਬਰ ਜਨਾਹ-ਕਤਲ ਪੀੜਤਾ ਦਾ ਨਾਮ ਤੇ ਫੋਟੋਆਂ ਹਟਾਉਣ ਦਾ ਹੁਕਮ   
Panchayat Election : ਪੰਜਾਬ 'ਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ, ਦੋ ਪੜਾਵਾਂ 'ਚ ਹੋਣਗੀਆਂ ਚੋਣਾਂ, ਤਰੀਕਾਂ ਦਾ ਜਲਦ ਹੋਵੇਗਾ ਐਲਾਨ
September 15, 2024
Panchayat-Elections-In-Punjab-Th

Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੰਚਾਇਤੀ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਤਾਜ਼ਾ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਦੋ ਪੜਾਵਾਂ ਵਿਚ ਕਰਵਾਈਆਂ ਜਾਣਗੀਆਂ। ਪਹਿਲੇ ਪੜਾਅ 'ਚ ਸਿਰਫ਼ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਦੀ ਚੋਣ ਹੋਣੀ ਹੈ ਅਤੇ ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਚੋਣਾਂ ਹੋ ਸਕਦੀਆਂ ਹਨ।


ਪੰਜਾਬ ਸਰਕਾਰ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੱਖਰੇ ਤੌਰ 'ਤੇ ਕਰਾਏਗੀ। ਪੰਚਾਇਤੀ ਚੋਣਾਂ ਮਗਰੋਂ ਹੀ ਨਗਰ ਨਿਗਮਾਂ ਆਦਿ ਦੀਆਂ ਚੋਣਾਂ ਲਈ ਰਾਹ ਪੱਧਰਾ ਹੋਣਾ ਹੈ। ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਣੀ ਚੋਣਾਂ ਵੀ ਹੋਣੀਆਂ ਹਨ ਜਿਨ੍ਹਾਂ ਦਾ ਚੋਣ ਕਮਿਸ਼ਨ ਵੱਲੋਂ ਐਲਾਨ ਕੀਤਾ ਜਾਣਾ ਬਾਕੀ ਹੈ। ਪੰਚਾਇਤੀ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪਿੰਡਾਂ ਵਿਚ ਫ਼ੰਡ ਦੇਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਅਖ਼ਤਿਆਰੀ ਕੋਟੇ ਦੇ ਕਰੀਬ 50 ਕਰੋੜ ਦੇ ਫ਼ੰਡ ਸਾਰੇ ਹਲਕਿਆਂ ਨੂੰ ਜਾਰੀ ਕਰ ਦਿੱਤੇ ਹਨ। ਪੇਂਡੂ ਵਿਕਾਸ ਤੇ ਪੰਚਾਇਤੀ ਵਿਭਾਗ ਨੇ ਪੰਚਾਇਤੀ ਚੋਣਾਂ ਸਬੰਧੀ ਪ੍ਰਕਿਰਿਆ ਵਿੱਢੀ ਹੋਈ ਹੈ।


ਚੋਣ ਨਿਸ਼ਾਨਾਂ ਦੀ ਸੂਚੀ ਜਾਰੀ


ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿਚ ਪੰਚਾਇਤੀ ਰਾਜ ਐਕਟ 1994 ਵਿਚ ਕੀਤੀਆਂ ਸੋਧਾਂ 'ਤੇ ਹਾਲੇ ਰਾਜਪਾਲ ਦੀ ਮੋਹਰ ਲੱਗਣੀ ਬਾਕੀ ਹੈ। ਸੂਬਾ ਸਰਕਾਰ ਨੇ ਇਸ ਵਾਰ ਬਿੱਲ ਰਾਹੀਂ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੇ ਅਹੁਦੇ ਦੇ ਰਾਖਵੇਂਕਰਨ ਵਿਚ ਤਬਦੀਲੀ ਕਰ ਦਿੱਤੀ ਹੈ ਜਿਸ ਵਾਸਤੇ ਹੁਣ ਬਲਾਕ ਨੂੰ ਆਧਾਰ ਬਣਾਇਆ ਜਾਵੇਗਾ ਜਦਕਿ ਪਹਿਲਾਂ ਜ਼ਿਲ੍ਹੇ ਨੂੰ ਇਕਾਈ ਮੰਨ ਕੇ ਰਾਖਵੇਂਕਰਨ ਦਾ ਰੋਸਟਰ ਤਿਆਰ ਕੀਤਾ ਜਾਂਦਾ ਸੀ।


ਦੱਸ ਦੇਈਏ ਕਿ ਪੰਜਾਬ ਵਿਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਸੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਸੀ।


ਸਦਨ ਵਿਚ ਸੋਧ ਰਾਹੀਂ ਹੁਣ ਨਵੇਂ ਸਿਰੇ ਤੋਂ ਰੋਸਟਰ ਬਣਾਉਣ ਲਈ ਰਾਹ ਪੱਧਰਾ ਕੀਤਾ ਗਿਆ ਹੈ। ਉਮੀਦਵਾਰ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜ ਸਕਣਗੇ। ਇਸ ਬਾਰੇ ਵੀ ਸੋਧ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੰਚਾਇਤੀ ਚੋਣਾਂ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਕਰਾਈਆਂ ਜਾਣਗੀਆਂ।

Panchayat Elections In Punjab The Election Will Be Held In Two Phases

local advertisement banners
Comments


Recommended News
Popular Posts
Just Now
The Social 24 ad banner image