February 1, 2025

Admin / Weather
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਦੇ ਮੌਸਮ ਵਿਚ ਇਕ ਵਾਰ ਫੇਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਸੂਬੇ ਦੇ ਕਈ ਜ਼ਿਲ੍ਹੇ ਅੱਜ ਸਵੇਰੇ ਸੰਘਣੀ ਧੁੰਦ ਦੀ ਲਪੇਟ ਵਿਚ ਦੇਖੇ ਗਏ।
ਦੱਸ ਦੇਈਏ ਕਿ ਜਿੱਥੇ ਕਈ ਦਿਨਾਂ ਤੋਂ ਨਿਕਲ ਰਹੀ ਧੁੱਪ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ, ਉਥੇ ਹੀ ਅੱਜ ਫਿਰ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਧੁੰਦ ਕਾਰਨ ਸੜਕਾਂ 'ਤੇ ਵਿਜ਼ੀਬਿਲਟੀ ਬਹੁਤ ਘੱਟ ਰਹੀ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਪੱਛਮੀ ਗੜਬੜੀ ਕਾਰਨ ਪਹਾੜਾਂ ਵਿੱਚ ਭਾਰੀ ਬਰਫ਼ਬਾਰੀ ਹੋਣ ਦੀ ਵੀ ਸੰਭਾਵਨਾ ਹੈ।
ਪੰਜਾਬ ਅਤੇ ਹਰਿਆਣਾ ਵਿਚ ਵੀ ਮੀਂਹ ਪੈਣ ਦੀ ਸੰਭਾਵਨਾ
ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਅੱਜ ਸ਼ਾਮ ਤੋਂ ਮੌਸਮ ਖ਼ਰਾਬ ਹੋ ਸਕਦਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੀ ਮੁਖੀ ਡਾ: ਪਵਨੀਤ ਕੌਰ ਨੇ ਦੱਸਿਆ ਕਿ ਤਾਪਮਾਨ ਵਿੱਚ ਵੱਡੇ ਬਦਲਾਅ ਮੌਸਮ ਵਿੱਚ ਲਗਾਤਾਰ ਦੇਖਣ ਨੂੰ ਮਿਲ ਰਹੇ ਹਨ, ਜਿਸ ਦਾ ਅਸਰ ਫ਼ਸਲਾਂ ਅਤੇ ਮਨੁੱਖੀ ਸਿਹਤ 'ਤੇ ਵੀ ਪੈ ਰਿਹਾ ਹੈ। ਅਜਿਹੇ 'ਚ ਬਦਲਦੇ ਮੌਸਮ 'ਚ ਬੱਚਿਆਂ ਅਤੇ ਬਜ਼ੁਰਗਾਂ ਦਾ ਧਿਆਨ ਰੱਖਣਾ ਖਾਸ ਤੌਰ 'ਤੇ ਜ਼ਰੂਰੀ ਹੈ।
Dense Fog Weather Changed Again In Punjab Normal Life Affected Due To Dense Fog Visibility Remained Low Passersby Troubled Meteorological Department Issued Alert
