ਪਿੰਡ ਨੰਗਲ ਸਲੇਮਪੁਰ ਦੀ ਮਹਿਲਾ ਸਰਪੰਚ ਸਮੇਤ 4 ਜਣਿਆਂ ਖ਼ਿਲਾਫ FIR ਦਰਜ    ਲੁਧਿਆਣਾ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੇ ਸਹੁੰ ਚੁੱਕੀ, ਕਈ ਪ੍ਰਮੁੱਖ ਆਗੂ ਰਹੇ ਮੌਜੂਦ    ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ 'ਚ ਹੋਇਆ ਦੇਹਾਂਤ    ਸ਼੍ਰੋਮਣੀ ਅਕਾਲੀ ਦਲ ਵੱਲੌਂ ਕੋਰ ਕਮੇਟੀ ਦੀ ਪਹਿਲੀ ਸੂਚੀ ਦਾ ਐਲਾਨ, ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ    ਗੁਰਪ੍ਰੀਤ ਸਿੰਘ ਵਿਰਕ ਨੇ ਪਟਿਆਲਾ ਮੁੱਖ ਦਫ਼ਤਰ PRTC ਦੇ ਡਾਇਰੈਕਟਰ ਵਜੋਂ ਅਹੁਦਾ ਸਾਂਭਿਆ    NIA ਵੱਲੋਂ ਪੰਜਾਬ ਸਮੇਤ ਵੱਖ-ਵੱਖ 18 ਥਾਵਾਂ 'ਤੇ ਛਾਪੇਮਾਰੀ, ਜਾਣੋ ਪੂਰਾ ਮਾਮਲਾ    ਮੱਧ ਮੈਕਸੀਕੋ ਦੇ ਹਿੰਸਾ ਪ੍ਰਭਾਵਿਤ ਸ਼ਹਿਰ 'ਚ ਗੋ.ਲੀ.ਬਾ.ਰੀ, 12 ਜਣਿਆਂ ਦੀ ਮੌ.ਤ    ਲੁਧਿਆਣਾ: ਵਿਸ਼ਵਕਰਮਾ ਨਗਰ ਦੇ ਇੱਕ ਘਰ 'ਚ ਦਿਵੀਆਂਗ ਬਜ਼ੁਰਗ ਦੀ ਮਿਲੀ ਲਾ.ਸ਼    ਜਲੰਧਰ 'ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ 'ਤੇ ਚੱਲਿਆ ਪੀਲਾ ਪੰਜਾਂ    ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਦੀ ਜਿੱਤ ਦਾ ਅੱਜ ਦਿੱਲੀ 'ਚ ਮਨਾਏਗੀ ਜਸ਼ਨ   
Punjab Weather: ਪੰਜਾਬ 'ਚ ਗਰਮੀ ਨੇ ਫੜਿਆ ਜ਼ੋਰ, ਸਭ ਤੋਂ ਗਰਮ ਰਿਹਾ ਇਹ ਸ਼ਹਿਰ, ਅਜੇ ਮੀਂਹ ਦੀ ਕੋਈ ਸੰਭਾਵਨਾ ਨਹੀਂ
March 28, 2025
Punjab-Weather-Heatwave-In-Punja

Admin / Weather

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਵਿੱਚ ਅੱਜ 30 ਤੋਂ 35 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ 'ਚ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਕੋਈ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਲਗਾਤਾਰ ਵਧ ਸਕਦਾ ਹੈ। ਆਉਣ ਵਾਲੇ ਦਿਨਾਂ 'ਚ ਗਰਮੀ ਹੋਰ ਵੀ ਪਰੇਸ਼ਾਨ ਕਰਨ ਵਾਲੀ ਹੈ।


ਕੱਲ੍ਹ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ 0.2 ਡਿਗਰੀ ਸੈਲਸੀਅਸ ਵੱਧ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਵੱਧ ਰਿਹਾ। ਵੀਰਵਾਰ ਨੂੰ ਸੂਬੇ ਦਾ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਵਿੱਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਿਸ ਕਾਰਨ ਇਹ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਬਣ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ (35.1 ਡਿਗਰੀ ਸੈਲਸੀਅਸ), ਪਟਿਆਲਾ (34.7 ਡਿਗਰੀ ਸੈਲਸੀਅਸ) ਅਤੇ ਬਠਿੰਡਾ (34.6 ਡਿਗਰੀ ਸੈਲਸੀਅਸ) ਵਿੱਚ ਵੀ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ।

Punjab Weather Heatwave In Punjab This City Remains The Hottest No Chance Of Rain Yet

local advertisement banners
Comments


Recommended News
Popular Posts
Just Now