April 18, 2025

ਚੰਡੀਗੜ੍ਹ, 18 ਅਪ੍ਰੈਲ 2025: ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਪੰਜਾਬ 'ਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ ਅਤੇ ਇਸਦੇ ਲਈ ਔਰੇਂਜ ਅਲਰਟ ਅਤੇ ਸ਼ਨੀਵਾਰ ਯਾਨੀ ਭਲਕੇ ਲਈ ਨੂੰ ਵੀ ਪੰਜਾਬ 'ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ 'ਚ ਔਸਤ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਪਰ ਇਸ ਦੇ ਬਾਵਜੂਦ ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਵੱਧ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 40.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਆਮ ਨਾਲੋਂ 2.4 ਡਿਗਰੀ ਵੱਧ ਹੈ।
ਪੰਜਾਬ ਦੇ 13 ਜ਼ਿਲ੍ਹਿਆਂ 'ਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਅੰਮ੍ਰਿਤਸਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ 'ਚ ਮੀਂਹ ਅਤੇ ਤੂਫ਼ਾਨ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ 'ਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Read More: ਮੌਸਮ ਵਿਭਾਗ ਪੰਜਾਬ 'ਚ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ ਜਾਰੀ
Met Department Issues Rain Alert In 13 Districts Of Punjab