April 19, 2025

ਚੰਡੀਗੜ੍ਹ, 19 ਅਪ੍ਰੈਲ 2025: ਪੰਜਾਬ 'ਚ 19 ਅਪ੍ਰੈਲ ਯਾਨੀ ਸ਼ਨੀਵਾਰ ਨੂੰ ਵੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ 'ਚ ਤਾਪਮਾਨ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.8 ਡਿਗਰੀ ਵੱਧ ਰਿਹਾ |
ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ 'ਚ 0.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਪੰਜਾਬ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 42.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਪੂਰੇ ਪੰਜਾਬ 'ਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਲੁਧਿਆਣਾ 'ਚ 39.0 ਡਿਗਰੀ, ਮੋਗਾ ਦੇ ਬੁੱਧ ਸਿੰਘ ਵਾਲਾ ਸਟੇਸ਼ਨ 'ਤੇ ਤਾਪਮਾਨ 38.1 ਡਿਗਰੀ ਦਰਜ ਕੀਤਾ ਗਿਆ ਹੈ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ
Changed weather in punjab yellow alert issued for rain