ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਉੱਤਰੀ ਭਾਰਤ ਦੇ ਹਿੱਸਿਆਂ 'ਚ ਤੂਫਾਨ ਤੇ ਮੀਂਹ ਨੇ ਮਚਾਈ ਤਬਾਹੀ, ਅੱਠ ਜਣਿਆਂ ਦੀ ਮੌ.ਤ
May 3, 2025
Https-livepunjabitv-com-control-

ਦਿੱਲੀ: ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤੂਫਾਨ ਅਤੇ ਭਾਰੀ  ਮੀਂਹ ਨੇ ਤਬਾਹੀ ਮਚਾਈ ਸੀ। ਭਾਰੀ ਮੀਂਹ ਅਤੇ ਤੂਫਾਨ ਕਾਰਨ ਸੜਕਾਂ 'ਤੇ ਵੀ ਸੈਂਕੜੇ ਦਰੱਖਤ ਡਿੱਗ ਪਏ ਅਤੇ ਕਈ ਥਾਵਾਂ 'ਤੇ ਖੰਭੇ ਡਿੱਗਣ ਕਾਰਨ ਬਿਜਲੀ ਸਪਲਾਈ ਠੱਪ ਹੋ ਗਈ | 

ਇਸਦੇ ਨਾਲ ਹੀ ਮੀਂਹ ਨਾਲ ਵਾਪਰੇ ਹਾਦਸਿਆਂ ਵਿੱਚ 8 ਜਣਿਆਂ ਦੀ ਮੌਤ ਹੋਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ਵਿੱਚ ਦੁਪਹਿਰ 2:30 ਵਜੇ ਤੋਂ ਸਵੇਰੇ 8:30 ਵਜੇ ਦੇ ਵਿਚਾਲੇ 77 ਮਿਲੀਮੀਟਰ ਮੀਂਹ ਪਿਆ, ਜੋ ਕਿ 1901 ਤੋਂ ਬਾਅਦ ਮਈ ਮਹੀਨੇ ਵਿੱਚ 24 ਘੰਟਿਆਂ ਵਿੱਚ ਦੂਜੀ ਸਭ ਤੋਂ ਵੱਧ ਬਾਰਿਸ਼ ਹੈ। ਦਿੱਲੀ-ਐਨਸੀਆਰ ਵਿੱਚ ਕਈ ਥਾਵਾਂ 'ਤੇ ਪਾਣੀ ਭਰਨ ਨਾਲ ਆਵਾਜਾਈ ਪ੍ਰਭਾਵਿਤ ਹੋਈ। ਮੀਂਹ ਕਾਰਨ ਇੱਕ ਮਾਂ ਅਤੇ ਤਿੰਨ ਬੱਚਿਆਂ ਦੀ ਜਾਨ ਚਲੀ ਗਈ।

ਮੌਸਮ ਵਿਭਾਗ ਨੇ ਕਿਹਾ ਕਿ 1901 ਵਿੱਚ ਰਿਕਾਰਡ ਸ਼ੁਰੂ ਹੋਣ ਤੋਂ ਬਾਅਦ ਮਈ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਮੀਂਹ 20 ਮਈ, 2021 ਨੂੰ 119.3 ਮਿਲੀਮੀਟਰ ਪਿਆ। ਇਸ ਤੋਂ ਪਹਿਲਾਂ, 24 ਮਈ, 1976 ਨੂੰ, 24 ਘੰਟਿਆਂ ਵਿੱਚ 60 ਮਿਲੀਮੀਟਰ ਮੀਂਹ ਪਿਆ ਸੀ। ਮਈ ਵਿੱਚ ਆਮ ਤੌਰ 'ਤੇ ਔਸਤਨ 30 ਮਿਲੀਮੀਟਰ ਮੀਂਹ ਪੈਂਦਾ ਹੈ। 

ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਦੌਰਾਨ, ਦਿੱਲੀ ਦੇ ਦਵਾਰਕਾ ਦੇ ਜਾਫ਼ਰਪੁਰ ਕਲਾਂ ਵਿੱਚ ਇੱਕ ਘਰ 'ਤੇ ਦਰੱਖਤ ਡਿੱਗਣ ਨਾਲ ਇੱਕ ਔਰਤ, ਜੋਤੀ (28) ਅਤੇ ਉਸਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਦੂਜੇ ਪਾਸੇ, ਉੱਤਰ ਪ੍ਰਦੇਸ਼ ਦੇ ਫਿਰੋਜ਼ਾਬਾਦ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਨਾਲ ਦੋ ਮਨਰੇਗਾ ਮਜ਼ਦੂਰਾਂ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ।

Https livepunjabitv com control add posts php

local advertisement banners
Comments


Recommended News
Popular Posts
Just Now