ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਮੌਸਮ ਨੂੰ ਲੈ ਕਿ ਵੱਡਾ ਅਲਰਟ ਜਾਰੀ, ਅਗਲੇ 5 ਦਿਨਾਂ 'ਚ ਪੈ ਸਕਦਾ ਭਾਰੀ ਮੀਂਹ
May 10, 2025
Https-livepunjabitv-com-control-
BUREAU REPORT

ਪੰਜਾਬ ਦੇ ਮੌਸਮ ਨੂੰ ਲੈ ਕੇ ਮਿਲੀ ਜਾਣਕਾਰੀ ਅਨੁਸਾਰ ਇੱਕ ਵਾਰ ਫਿਰ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਿੰਦੇ ਹਾਂ ਕਿ 7,8,ਅਤੇ 9 ਮਈ ਨੂੰ ਗਰਮੀ ਦੇ ਨਾਲ ਲੋਕਾਂ ਦਾ ਘਰਾਂ ਤੋਂ ਨਿਕਲਣਾ ਬਹੁਤ ਔਖਾ ਹੋਇਆ ਸੀ ਉੱਥੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅਗਲੇ 5 ਦਿਨਾਂ ਤੱਕ ਕਈ ਜ਼ਿਲ੍ਹਿਆਂ ਵਿੱਚ ਤੇਜ਼ ਤੂਫ਼ਾਨ ਦੇ ਨਾਲ-ਨਾਲ ਮੀਂਹ ਅਤੇ ਗੜੇਮਾਰੀ ਹੋਵੇਗੀ। ਰਾਜ ਵਿੱਚ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਗਰਜ,ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।

ਮੌਸਮ ਵਿਭਾਗ ਨੇ 9 ਮਈ ਤੋਂ 12 ਮਈ ਤੱਕ ਮੌਸਮ ਸੰਬੰਧੀ ਚਿਤਾਵਨੀ ਜਾਰੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਅੱਜ ਮੌਸਮ ਸਾਫ਼ ਰਹੇਗਾ। ਪਰ ਅਗਲੇ 5 ਦਿਨ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਜਾਂ ਰਹੀ ਹੈ । ਮੌਸਮ ਵਿਭਾਗ ਨੇ ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ,ਮੋਹਾਲੀ, ਲੁਧਿਆਣਾ, ਬਰਨਾਲਾ, ਬਠਿੰਡਾ, ਫਾਜ਼ਿਲਕਾ, ਰੂਪਨਗਰ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਗਰਜ ਨਾਲ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। 12 ਮਈ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ।

ਅਜਿਹੀ ਸਥਿਤੀ ਵਿੱਚ ਵਿਭਾਗ ਵੱਲੋਂ ਲੋਕਾਂ ਨੂੰ ਖੁੱਲ੍ਹੀਆਂ ਥਾਵਾਂ ‘ਤੇ ਜਾਣ ਤੋਂ ਬਚਣ ਲਈ ਕਿਹਾ ਗਿਆ ਹੈ। ਰੁੱਖਾਂ ਅਤੇ ਕੱਚੀਆਂ ਇਮਾਰਤਾਂ ਤੋਂ ਦੂਰ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਪਨਾਹ ਲੈਣ ਦੀ ਸਲਾਹ ਦਿੱਤੀ ਜਾਂਦੀ ਹੈ। ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ 112 ਨੰਬਰ ਤੋਂ ਮਦਦ ਲੈਣ ਨੂੰ ਕਿਹਾ ਗਿਆ ਹੈ।

Https livepunjabitv com control add posts php

local advertisement banners
Comments


Recommended News
Popular Posts
Just Now