ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਮੌਸਮ ਨੇ ਬਦਲਿਆ ਮਿਜਾਜ਼ ,ਕਈ ਥਾਵਾਂ 'ਤੇ ਗੜ੍ਹੇਮਾਰੀ, ਤੇਜ਼ ਹਵਾਵਾਂ ਨਾਲ ਪਿਆ ਮੀਂਹ
May 22, 2025
The-Weather-Has-Changed-Its-Mood
ਪੰਜਾਬ

ਪੰਜਾਬ , 22ਮਈ 2025: ਬੁੱਧਵਾਰ ਨੂੰ ਪੰਜਾਬ ਤੇ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਦਾ ਮਿਜਾਜ਼ ਬਦਲ ਗਿਆ। ਕਈ ਥਾਂ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਮੌਸਮ ਵਿਭਾਗ ਨੇ ਪੰਜਾਬ ਅਤੇ ਟ੍ਰਾਈਸਿਟੀ ਯਾਨੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ ਵਿੱਚ ਸ਼ਾਮ 7:30 ਵਜੇ ਤੱਕ ਅਲਰਟ ਜਾਰੀ ਕੀਤਾ। ਇਸ ਦੌਰਾਨ 50 ਤੋਂ 60 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।

ਹਾਲਾਂਕਿ, 24 ਮਈ ਨੂੰ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਅਸਮਾਨੀ ਗਰਜ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ ਹੈ। ਜਦਕਿ, 25 ਮਈ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆ ਵਿੱਚ ਅਸਮਾਨੀ ਗਰਜ ਨਾਲ ਹਨ੍ਹੇਰੀ ਚੱਲੇਗੀ।

ਆਉਣ ਵਾਲੇ 3 ਦਿਨ ਮੌਸਮ ਕਿਵੇਂ ਰਹੇਗਾ?

ਅੱਜ (ਵੀਰਵਾਰ) ਸ਼ਾਮ ਤੱਕ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਲੁਧਿਆਣਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਦੇ ਖੇਤਰ ਵਿੱਚ (50-60 ਕਿਲੋਮੀਟਰ ਪ੍ਰਤੀ ਘੰਟਾ) ਰਫ਼ਤਾਰ ਨਾਲ ਹਨ੍ਹੇਰੀ ਅਤੇ ਬਿਜਲੀ/ਗੜ੍ਹੇ ਆਉਣ ਦੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਵਲੋਂ ਆਉਣ ਵਾਲੇ ਤਿੰਨ ਦਿਨ (23-24-25 ਮਈ) ਪੰਜਾਬ ਦੇ ਕਈ ਹਿੱਸਿਆ ਵਿੱਚ ਅਸਮਾਨੀ ਗਰਜ/ਤੇਜ਼ ਹਵਾਵਾਂ (30-40ਕਿਲੋਮੀਟਰ ਪ੍ਰਤੀ ਘੰਟਾ) ਦੀ ਰਫ਼ਤਾਰ ਨਾਲ ਚੱਲਣਗੀਆਂ। ਇਹ ਮੌਸਮ ਦਾ ਮਿਜਾਜ਼ 25 ਮਈ ਤੱਕ ਜਾਰੀ ਰਹੇਗਾ। ਕਈ ਥਾਂ ਛਿੱਟ ਪੁੱਟ ਮੀਂਹ ਵੀ ਪੈ ਸਕਦਾ ਹੈ।

ਪੰਜਾਬ ਮੌਸਮ ਅੱਪਡੇਟ :

ਪੰਜਾਬ ਵਿੱਚ ਬੁੱਧਵਾਰ ਨੂੰ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 47.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਲੁਧਿਆਣਾ ਵਿੱਚ ਤਾਪਮਾਨ 43 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।

ਜਦਕਿ, ਰੂਪਨਗਰ ਵਿੱਚ ਘੱਟ ਤੋਂ ਘੱਟ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।

ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਰਹੇਗਾ।





The Weather Has Changed Its Mood With Heavy Rains And Strong Winds In Several Places

local advertisement banners
Comments


Recommended News
Popular Posts
Just Now