May 30, 2025

ਚੰਡੀਗੜ੍ਹ,30ਮਈ 2025: ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਇਸਦੇ ਹੀ ਬੀਤੀ ਰਾਤ ਨੂੰ ਅਲਰਟ ਦੇ ਬਾਵਜੂਦ, ਕਿਤੇ ਵੀ ਮੀਂਹ ਪੈਣ ਦੀ ਕੋਈ ਰਿਪੋਰਟ ਨਹੀਂ ਮਿਲੀ। ਜਿਸ ਤੋਂ ਬਾਅਦ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਜਾ ਰਿਹਾ ਹੈ। ਮੌਸਮ ਕੇਂਦਰ ਦੇ ਅਨੁਸਾਰ, ਅੱਜ ਵੀ ਸੂਬੇ ਵਿੱਚ ਪੱਛਮੀ ਗੜਬੜੀ ਦਾ ਪ੍ਰਭਾਵ ਦੇਖਿਆ ਜਾ ਸਕਦਾ ਹੈ। ਜਿਸ ਤੋਂ ਬਾਅਦ ਕਈ ਥਾਵਾਂ ਉੱਤੇ ਭਾਰੀ ਮੀਂਹ ਨੇ ਦਸਤਕ ਦੇ ਦਿੱਤੀ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਮੀਂਹ ਪੈ ਰਿਹਾ ਹੈ।
ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਤਾਪਮਾਨ ਆਮ ਦੇ ਆਸ-ਪਾਸ ਰਿਹਾ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 44.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅੱਜ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਦੇ 12 ਜ਼ਿਲ੍ਹੇ ਹਨ ਜਿੱਥੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ, 8 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ 10 ਜ਼ਿਲ੍ਹੇ ਹਨ, ਜਿੱਥੇ ਤਾਪਮਾਨ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ।ਮੌਸਮ ਵਿਭਾਗ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਰਿਪੋਰਟ ਅਨੁਸਾਰ, ਪਿਛਲੇ ਕੁਝ ਦਿਨਾਂ ਤੋਂ ਮੀਂਹ ਦੀ ਘਾਟ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ।
Orange And Yellow Alerts Issued For Rain In Punjab Temperatures Drop Sharply In Many Places