ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ    ਸਬਸਿਡੀ ਵਾਲੇ ਯੂਰੀਆ ਦੀ ਸਨਅਤੀ ਵਰਤੋਂ ਵਿਵਾਦ: 10 ਵਿੱਚੋਂ 8 ਯੂਰੀਆ ਸੈਂਪਲ ਫੇਲ੍ਹ    ਕਾਂਗਰਸੀ ਆਗੂ ਦੇ ਪੁੱਤਰ ਖ਼ਿਲਾਫ਼ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦਾ ਕੇਸ ਦਰਜ    ਸ਼ਾਹਕੋਟ 'ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ ਮੁਆਵਜ਼ਾ    ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼    ਡੇਰਾ ਬਾਬਾ ਨਾਨਕ ਵਿਖੇ ਘਰੋਂ ਸਕੂਲ ਪੜਨ ਗਿਆ ਦਸਵੀਂ ਜਮਾਤ ਦਾ ਵਿਦਿਆਰਥੀ ਲਾਪਤਾ    Canada ਰਹਿ ਰਹੇ ਵਿਦਿਆਰਥੀਆਂ ‘ਤੇ ਲਟਕੀ Deport ਦੀ ਤਲਵਾਰ, ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਅਰਜ਼ੀਆਂ ਰੱਦ    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ ਸਫ਼ਾਈ ਸੇਵਕਾਂ ਵੱਲੋਂ ਅੱਜ ‘ਪੰਜਾਬ ਬੰਦ’, ਜਥੇਬੰਦੀਆਂ ਵੱਲੋਂ ਬੰਦ ਦਾ ਸਮਰਥਨ ਕਰਨ ਦੀ ਅਪੀਲ    ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦੀ ਦੋ-ਟੂਕ – ‘ਗੁਰੂ ਗ੍ਰੰਥ ਸਾਹਿਬ ’ਤੇ ਕਾਨੂੰਨ ਬਣਾਉਣ ਦਾ ਹੱਕ ਕਿਸੇ ਨੂੰ ਨਹੀਂ’    ਸਿਆਟਲ ਦੇ ‘ਬਾਈਟ ਆਫ਼ ਸਿਆਟਲ ’ ਮੇਲੇ ਵਿੱਚ ਗੋਲੀਬਾਰੀ: ਤਿੰਨ ਮੌਤਾਂ, ਚਾਰ ਜ਼ਖ਼ਮੀ, ਗੈਂਗ ਰੰਜਿਸ਼ ਦਾ ਸ਼ੱਕ   
ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ 42.3 ਡਿਗਰੀ ਸੈਲਸੀਅਸ ਤੱਕ ਪਹੁੰਚਿਆ
June 2, 2025
The-Heat-Has-Taken-A-Toll-In-Pun

Punjab Weather Update: 2ਜੂਨ 2025: ਅੱਜ ਨੌਪਤਾ ਦਾ ਆਖ਼ਰੀ ਦਿਨ ਹੈ। ਇਹ ਦਿਨ, ਜਿਨ੍ਹਾਂ ਨੂੰ ਸਾਲ ਦੇ ਸਭ ਤੋਂ ਗਰਮ ਦਿਨ ਮੰਨਿਆ ਜਾਂਦਾ ਹੈ, 25 ਮਈ ਤੋਂ ਸ਼ੁਰੂ ਹੋਏ ਸਨ ਪਰ ਪੰਜਾਬ ਵਿੱਚ ਨੌਪਤਾ ਦੇ ਆਖ਼ਰੀ ਦਿਨ ਵੀ ਗਰਮੀ ਦੀ ਲਹਿਰ ਦਾ ਕੋਈ ਖ਼ਾਸ ਪ੍ਰਭਾਵ ਨਹੀਂ ਪਿਆ।

ਅੱਜ ਵੀ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੱਲ੍ਹ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਸਿਰਫ਼ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜੋ ਕਿ ਆਮ ਵਾਂਗ ਰਿਹਾ। ਇਸ ਦੌਰਾਨ ਬਠਿੰਡਾ ਸਭ ਤੋਂ ਗਰਮ ਸਥਾਨ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 42.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 38°C ਤੋਂ 41°C ਵਿਚਕਾਰ ਰਿਹਾ, ਜਿਸ ਕਾਰਨ ਗਰਮੀ ਰਹੀ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ 16 ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਚੇਤਾਵਨੀ ਜਾਰੀ ਕੀਤੀ ਹੈ।

ਅੱਜ 2 ਜੂਨ ਨੂੰ 16 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਅਨੁਸਾਰ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ, ਮੋਹਾਲੀ, ਫ਼ਤਿਹਗੜ੍ਹ ਸਾਹਿਬ, ਲੁਧਿਆਣਾ, ਪਟਿਆਲਾ, ਸੰਗਰੂਰ, ਮਾਨਸਾ, ਬਠਿੰਡਾ, ਫ਼ਿਰੋਜ਼ਪੁਰ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਹੈ।


The Heat Has Taken A Toll In Punjab With Temperatures Reaching 42 3 Degrees Celsius

local advertisement banners
Comments


Recommended News
Popular Posts
Just Now