ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਪੰਜਾਬ ’ਚ ਜਲਦ ਹੋਵੇਗੀ ਮਾਨਸੂਨ ਦੀ ਐਂਟਰੀ ,ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ
June 21, 2025
The-Monsoon-Will-Soon-Enter-Punj

ਪੰਜਾਬ, 21 ਜੂਨ , 2025 :ਇਸ ਵਾਰ ਪੰਜਾਬ ਵਿੱਚ ਮਾਨਸੂਨ ਜਲਦੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਪੱਛਮੀ ਬੰਗਾਲ ਵਿੱਚ ਮਾਨਸੂਨ 25 ਮਈ ਨੂੰ ਦਸਤਕ ਦੇ ਕੇ ਗਿਆ ਸੀ ਅਤੇ ਜਿਸ ਦੇ ਚਲਦਿਆਂ ਪੰਜਾਬ ਵਿੱਚ ਵੀ ਮਾਨਸੂਨ ਜਲਦੀ ਆ ਸਕਦਾ ਹੈ ਅਤੇ ਬੀਤੇ ਦਿਨ ਜਿਹੜੀਆਂ ਬਰਸਾਤਾਂ ਹੋਈਆਂ ਨੇ ਉਸ ਨੂੰ ਪ੍ਰੀ ਮਾਨਸੂਨ ਦੀ ਬਰਸਾਤ ਵੀ ਕਿਹਾ ਗਿਆ ਹੈ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ 25 ਜੂਨ ਦੇ ਨਜ਼ਦੀਕ ਮਾਨਸੂਨ ਦਸਤਕ ਦੇ ਸਕਦਾ ਹੈ ਅਤੇ ਇਸ ਲੜੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਭਰ ਵਿੱਚ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਅਤੇ ਭਾਰੀ ਬਰਸਾਤ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਲੁਧਿਆਣਾ ਪੀਏਯੂ ਦੇ ਮੌਸਮ ਵਿਗਿਆਨੀ ਵੱਲੋਂ ਲੋਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ 22 ਤੋਂ 25 ਜੂਨ ਤੱਕ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿੱਚ ਹਲਕੀ ਅਤੇ ਭਾਰੀ ਬਾਰਿਸ਼ ਹੋਣ ਦੀ ਉਮੀਦ ਹੈ ਉਹਨਾਂ ਨੇ ਕਿਹਾ ਕਿ ਮਾਨਸੂਨ ਐਕਟਿਵ ਹੈ ਤੇ ਜਲਦ ਹੀ ਪੰਜਾਬ ਵਿੱਚ ਦਸਤਕ ਦੇਖ ਸਕਦਾ ਹੈ।

ਉਨ੍ਹਾਂ ਨੇ ਵੀ ਕਿਹਾ ਕਿ ਬੇਸ਼ੱਕ ਦਿਨ ਦਾ ਤਾਪਮਾਨ ਆਮ ਦੇ ਬਰਾਬਰ ਚੱਲ ਰਿਹਾ ਹੈ ਪਰ ਰਾਤ ਦੇ ਤਾਪਮਾਨ ਕੁਝ ਜਿਆਦਾ ਚੱਲ ਰਹੇ ਹਨ ਜੋ ਕਿ ਮਾਨਸੂਨ ਦੇ ਲਈ ਚੰਗੇ ਹੁੰਦੇ ਹਨ ਉਹਨਾਂ ਨੇ ਕਿਹਾ ਕਿ ਪੱਛਮੀ ਚੱਕਰਵਾਤ ਦੇ ਚਲਦਿਆਂ ਹੁੰਮਸ ਭਰੀ ਗਰਮੀ ਲੋਕਾਂ ਨੂੰ ਮਹਿਸੂਸ ਹੋ ਰਹੀ ਹੈ ਅਤੇ ਅਜਿਹੇ ਮੌਸਮ ਵਿੱਚ ਲੋਕਾਂ ਨੂੰ ਆਪਣੀ ਸਿਹਤ ਦਾ ਜਿਆਦਾ ਧਿਆਨ ਰੱਖਣਾ ਚਾਹੀਦਾ ਹੈ। ਵੱਧ ਤੋਂ ਵੱਧ ਤਰਲ ਪਦਾਰਥ ਪੀਣਾ ਚਾਹੀਦਾ ਹੈ ਉਹਨਾਂ ਨੇ ਕਿਹਾ ਕਿ ਮਾਨਸੂਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ ਔਰੇਂਜ ਅਲਰਟ ਜਾਰੀ

The Monsoon Will Soon Enter Punjab Yellow Alert Issued By The Weather Department

local advertisement banners
Comments


Recommended News
Popular Posts
Just Now