ਮੌਸਮ ਵਿਭਾਗ ਵੱਲੋਂ ਪੰਜਾਬ ਭਰ 'ਚ ਭਾਰੀ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 08 ਜੁਲਾਈ 2025: Punjab Weather: ਮੌਸਮ ਵਿਭਾਗ ਨੇ ਅੱਜ ਪੰਜਾਬ ਭਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 4 ਜ਼ਿਲ੍ਹੇ ਅਜਿਹੇ ਹਨ ਜਿੱਥੇ ਭਾਰੀ ਤੋਂ ਵੱਧ ਮੀਂਹ ਦਰਜ ਕੀਤਾ ਜਾਵੇਗਾ। ਇਨ੍ਹਾਂ 'ਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ 'ਚ ਯੈਲੋ ਅਲਰਟ ਹੈ। ਇਸਦੇ ਨਾਲ ਹੀ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ।
ਪੰਜਾਬ 'ਚ ਕੁਝ ਥਾਵਾਂ 'ਤੇ ਬੱਦਲਵਾਈ ਛਾਈ ਹੋਈ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ 'ਚ ਚੰਗੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਬੁੱਧਵਾਰ ਦੀ ਗੱਲ ਕਰੀਏ ਤਾਂ ਸੂਬੇ ਦੇ 9 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Read More: ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ ਤਾਜ਼ਾ ਭਵਿੱਖਬਾਣੀ
Meteorological Department Issues Heavy Rain Alert Across Punjab