ਹੁਸ਼ਿਆਰਪੁਰ ਨਗਰ ਨਿਗਮ ਚੋਣਾਂ : ਭਲਕੇ ਸਵੇਰੇ 8 ਵਜੇ ਤੋਂ ਪੈਣਗੀਆਂ ਵੋਟਾਂ    ਪੰਜਾਬੀ ਲਿਖਾਰੀ ਸਭਾ ਸਿਆਟਲ ਵੱਲੋਂ ਸਾਧੂ ਸਿੰਘ ਝੱਜ ਦੀ ਪੁਸਤਕ ‘ਸੱਚ ਛੁਪਦਾ ਨਹੀਂ’ ਅਤੇ ਗੀਤ ‘ਚਾਨਣ’ ਲੋਕ ਅਰਪਣ    ਚੰਨੀ ਦੇ ਘਰ ਮੀਟਿੰਗ ‘ਤੇ ਰਾਜਾ ਵੜਿੰਗ ਦੀ ਪ੍ਰਤੀਕਿਰਿਆ, ਬੋਲੇ- ਇਸ ‘ਚ ਕੋਈ ਚਿੰਤਾ ਦੀ ਗੱਲ ਨਹੀਂ    ਪਤੀ ਨੂੰ ਮਾਰ ਕੇ ਬਾਥਰੂਮ ‘ਚ ਦੱਬਿਆ, ਉਤੇ ਲੁਆ ਦਿੱਤੀਆਂ ਟਾਈਲਾਂ, 45 ਦਿਨਾਂ ਮਗਰੋਂ ਇੰਝ ਖੁੱਲ੍ਹਿਆ ਰਾਜ਼    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਹਿੰਦ ‘ਚ ਕੌਮੀ ਇਨਸਾਫ ਮੋਰਚੇ ਨੇ ਰੋਕੀਆਂ ਰੇਲਾਂ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੰਦੋਲਨ    ਸਰਕਾਰ ਨੇ ਈ-ਰਿਕਸ਼ਾ ਨੂੰ ਦੂਰ ਤੋਂ ਰੋਕਣ ਵਾਲੀਆਂ ਐਪਾਂ 'ਤੇ ਕੀਤੀ ਸਖ਼ਤੀ    ਮੋਹਾਲੀ ਦੇ ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਆਇਆ ਵੱਡਾ ਫ਼ੈਸਲਾ, ਜਾਣੋ ਕਤਲ ਵਾਲੇ ਦਿਨ ਤੋਂ ਸਜ਼ਾ ਤੱਕ ਸਾਰੀ ਕਹਾਣੀ    Punjab ਕਾਂਗਰਸ ‘ਚ ਹਲਚਲ ਤੇਜ਼: ਹਾਈਕਮਾਨ ਦੇ ਫੈਸਲੇ ਤੋਂ ਬਾਅਦ ਚੰਨੀ ਨੇ ਸੱਦੀ ਆਪਣੇ ਸਮਰਥਕ ਧੜੇ ਦੀ ਅਹਿਮ ਮੀਟਿੰਗ    ਅਮਿਤ ਸ਼ਾਹ ਨਾਲ ਮੁਲਾਕਾਤ ਪਿੱਛੋਂ ਸੁਖਜਿੰਦਰ ਰੰਧਾਵਾ ਨੇ ਦਿੱਤਾ ਵੱਡਾ ਬਿਆਨ   
ਪੰਜਾਬ 'ਚ ਅਗਲੇ 2 ਦਿਨ ਪਵੇਗਾ ਤੇਜ਼ ਮੀਂਹ, ਮੌਸਮ ਵਿਭਾਗ ਦੀ ਚੇਤਾਵਨੀ
July 21, 2025
Heavy-Rains-To-Occur-In-Punjab-F

ਪੰਜਾਬ, 21 ਜੁਲਾਈ 2025: ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਦੋ ਦਿਨਾਂ ਯਾਨੀ 21 ਅਤੇ 22 ਜੁਲਾਈ ਦੌਰਾਨ ਪੰਜਾਬ ਵਿੱਚ ਮੀਂਹ ਤੇਜ਼ ਹੋ ਸਕਦਾ ਹੈ। ਅੱਜ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕੁਝ ਥਾਵਾਂ ਨੂੰ ਛੱਡ ਕੇ, ਕੱਲ੍ਹ ਕੋਈ ਭਾਰੀ ਮੀਂਹ ਨਹੀਂ ਪਿਆ, ਪਰ ਬੱਦਲਵਾਈ ਕਾਰਨ ਤਾਪਮਾਨ ਥੋੜ੍ਹਾ ਘਟਿਆ।

ਇਸ ਦੇ ਨਾਲ ਹੀ ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਔਰੇਂਜ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ਵਿੱਚ ਸਵੇਰ ਤੋਂ ਹੀ ਹਲਕਾ ਮੀਂਹ ਪੈ ਰਿਹਾ ਹੈ।

ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਯਾਨੀ ਕਿ ਭਾਰੀ ਬਾਰਿਸ਼ ਹੋ ਸਕਦੀ ਹੈ।

ਇਸਤੋਂ ਇਲਾਵਾ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

Read More:Rain alert: ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਭਵਿੱਖਬਾਣੀ

Heavy Rains To Occur In Punjab For Next 2 Days Meteorological Department Warns

local advertisement banners
Comments


Recommended News
Popular Posts
Just Now